ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਅੱਜ ਪੰਜਾਬ ਸਰਕਾਰ ਨੇ 97 ਦੇ ਕਰੀਬ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਲੰਧਰ ਤੋਂ 7 ਤੋਂ 8, ਕਪੂਰਥਲਾ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਤੋਂ 2 ਤੋਂ 3 ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਜਲੰਧਰ ਵਿਚ ਤਾਇਨਾਤ ਜ਼ਿਆਦਾਤਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਲੰਧਰ ਪੀਏਪੀ ਅਤੇ ਸ਼ਹਿਰੀ ਪੁਲਿਸ ਸਮੇਤ ਦਿਹਾਤੀ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।







