ਛੁੱਟੀ ਵਾਲੇ ਦਿਨ ਵੀ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਗਰਜ਼ੇ ਅਪ੍ਰੈਂਟਿਸਸ਼ਿਪ ਲਾਈਨਮੈਨ

ਪਟਿਆਲਾ-ਅਪ੍ਰੈਂਟਿਸਸ਼ਿਪ ਲਾਈਨਮੈਨ ਐਤਵਾਰ ਛੁੱਟੀ ਵਾਲੇ ਦਿਨ ਵੀ ਪਾਵਰਕਾਮ ਦੇ ਮੁੱਖ ਦਫ਼ਤਰ ਦੇ ਸਾਹਮਣੇ ਗਰਜ਼ੇ ਅਤੇ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ਇਹ ਲਾਈਨਮੈਨ ਪਿਛਲੇ ਕਈ ਦਿਨਾਂ ਤੋਂ ਠੰਡੀਆਂ ਰਾਤਾਂ ’ਚ ਖੁੱਲ੍ਹੇ ਆਸਮਾਨ ਹੇਠਾਂ ਰਾਤਾਂ ਕੱਟਣ ਲਈ ਮਜਬੂਰ ਹਨ ਅਤੇ ਮੰਗਾਂ ਨੂੰ ਪੂਰਾ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕਰ ਰਹੇ ਹਨ।

ਇਸ ਮੌਕੇ ਮਨਪ੍ਰੀਤ ਸਿੰਘ ਅਤੇ ਹੋਰ ਨੇਤਾਵਾਂ ਨੇ ਕਿਹਾ ਕਿ ਅੱਜ ਪਾਵਰਕਾਮ ਅਪ੍ਰੈਂਟਿਸਸ਼ਿਪ ਯੂਨੀਅਨ 1500 ਪੰਜਾਬ ਵੱਲੋਂ ਪਾਵਰਕਾਮ ਦੇ ਦਫ਼ਤਰ ਦੇ ਅੱਗੇ ਧਰਨਾ 7ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ। ਇਸ ਸਬੰਧੀ ਮੈਨੇਜਮੈਂਟ ਵੱਲੋਂ 9 ਦਸੰਬਰ 2024 ਚੰਡੀਗੜ੍ਹ ਗੈਸਟ ਹਾਊਸ ਵਿਖੇ ਬਿਜਲੀ ਮੰਤਰੀ ਦੀ ਅਗਵਾਈ ਹੇਠ ਪੈਨਲ ਮੀਟਿੰਗ ਵੀ ਕਰਵਾਈ ਜਾਵੇਗੀ।

ਲੰਮੇ ਸਮੇਂ ਤੋਂ ਸਰਕਾਰੀ ਆਈ. ਟੀ. ਆਈ. ਰਾਹੀਂ ਆਈ. ਟੀ. ਆਈ. ਕੀਤੀ ਸੀ, ਸਾਨੂੰ ਪਹਿਲੀ ਵਾਰ ਪੇਪਰ ਰਾਹੀਂ ਅਪ੍ਰੈਂਟਿਸਸ਼ਿਪ ਕਰਨ ਦਾ ਮੌਕਾ ਮਿਲਿਆ ਸੀ। ਅਪ੍ਰੈਂਟਿਸਸ਼ਿਪ ਸੈਸ਼ਨ 2022-2023 ਟਰੇਨਿੰਗ ਖਤਮ ਹੋ ਗਈ ਹੈ। ਹੁਣ ਸਾਡੇ ਸਾਥੀਆਂ ਦੀ ਉਮਰ ਸੀਮਾ ਖਤਮ ਹੋਣ ਦੇ ਕਿਨਾਰੇ ਹੈ। ਇਸ ਲਈ ਉਨ੍ਹਾਂ ਦੀ ਚਿੰਤਾ ਕਰਦਿਆਂ ਜਥੇਬੰਦੀ ਵੱਲੋਂ ਧਰਨਾ ਦਿੱਤਾ ਗਿਆ ਕਿ ਸਰਕਾਰ ਇਨ੍ਹਾਂ ਨੂੰ ਉਮਰ ਸੀਮਾ ਖਤਮ ਹੋਣ ਤੋਂ ਪਹਿਲਾ ਭਰਤੀ ਕਰੇ। ਜੇਕਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ

Leave a Reply

Your email address will not be published. Required fields are marked *