ਯੈਲੋ ਅਲਰਟ ਜਾਰੀ, ਭਾਰੀ ਮੀਂਹ ਦੀ ਚਿਤਾਵਨੀ
ਬੈਂਗਲੁਰੂ, ਕਰਨਾਟਕ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਫੇਂਗਲ ਤੂਫਾਨ ਦੇ ਕਾਰਨ ਸੂਬੇ ਵਿਚ ਮੌਸਮ ਦਾ ਪੈਟਰਨ ਬਦਲ ਗਿਆ ਹੈ ਅਤੇ ਮੌਸਮ ਵਿਭਾਗ ਨੂੰ ਕਰਨਾਟਕ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰਨਾ ਪਿਆ ਹੈ। ਹਾਲੇ ਤੱਕ ਸਕੂਲ ਜਾਂ ਕਾਲਜਾਂ ਦੀਆਂ ਛੁੱਟੀਆਂ ਸੰਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ਵਿਚ ਆ ਗਿਆ ਹੈ।