Ludhiana news : ਪੰਜਾਬ ਦੇ ਲੁਧਿਆਣਾ ’ਚ ਜਲਦੀ ਹੀ ਜ਼ਿਮਣੀ ਚੋਣ ਹੋਣ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਨ। ਦੱਸ ਦਈਏ ਕਿ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ’ਚ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਅਤੇ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ਨੂੰ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਿਆ ਹੈ।