ਚਾਰ ਸਾਲਾਂ ਤੱਕ ਹੁੰਦੀ ਰਹੀ ਸਰੀਰਕ ਸ਼ੋਸ਼ਣ ਦੀ ਸ਼ਿਕਾਰ
Chandigarh news : ਚੰਡੀਗੜ੍ਹ ਪੁਲਿਸ ਸਟੇਸ਼ਨ-19 ’ਚ ਇਕ 17 ਸਾਲਾ ਲੜਕੀ ਨੇ ਸਮੂਹਿਕ ਜਬਰ-ਜ਼ਨਾਹ ਦੀ ਸ਼ਿਕਾਇਤ ਦਰਜ ਕਰਵਾਈ ਹੈ। ਲੜਕੀ ਦਾ ਦੋਸ਼ ਹੈ ਕਿ 14 ਸਾਲ ਦੀ ਉਮਰ ਤੋਂ ਲਗਾਤਾਰ ਚਾਰ ਸਾਲਾਂ ਤੱਕ ਉਸਦਾ ਸਰੀਰਕ ਸ਼ੋਸ਼ਣ ਕੀਤਾ ਗਿਆ ਹੈ।
ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਜਬਰ-ਜ਼ਨਾਹ ਦੇ ਦੋਸ਼ੀ ਇਕ ਡਾਕਟਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਜਾਂਚ ਤੋਂ ਬਾਅਦ ਪੁਲਿਸ ਨੂੰ ਸੱਚਾਈ ਦਾ ਪਤਾ ਲੱਗਾ ਕਿ 2 ਲੋਕਾਂ ਨੇ ਨਾਬਾਲਿਗ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਸੀ।
ਪੁਲਿਸ ਨੇ ਸੈਕਟਰ-19 ਦੇ ਦੰਦਾਂ ਦੇ ਡਾਕਟਰ ਗੁਰਚਰਨ ਸਿੰਘ ਅਤੇ ਮੁੱਲਾਪੁਰ ਦੇ ਕੱਪੜਾ ਵਪਾਰੀ ਕਸਤੂਰੀ ਲਾਲ ਵਿਰੁੱਧ ਆਈਪੀਸੀ ਦੀ ਧਾਰਾ 376 ਅਤੇ ਸਮੂਹਿਕ ਜਬਰ-ਜ਼ਨਾਹ ਦੀਆਂ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਸ਼ਿਕਾਇਤ ਅਨੁਸਾਰ ਲੜਕੀ ਨਾਲ ਮੁੱਲਾਪੁਰ ਗਰੀਬਦਾਸ ਸਥਿਤ ਉਸਦੇ ਘਰ ਅਤੇ ਨਯਾਗਾਓਂ ਦੇ ਇਕ ਹੋਟਲ ’ਚ ਜਬਰ-ਜ਼ਨਾਹ ਕੀਤਾ ਗਿਆ ਸੀ। ਪੁਲਿਸ ਸਟੇਸ਼ਨ-19 ਨੇ ਮਾਮਲੇ ’ਚ ਐੱਫ. ਆਈ. ਆਰ. ਦਰਜ ਕੀਤੀ ਹੈ।
