ਪਿੰਡ ਅਕਾਲਗੜ੍ਹ, ਭਰੂਰ ਅਤੇ ਚੱਠੇ ਨਕਟੇ ’ ਚ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ
ਸੁਨਾਮ, 03 ਜੂਨ : ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਚਲਾਈ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਦੇ ਬਹੁਤ ਹੀ ਸਾਰਥਿਕ ਸਿੱਟੇ ਨਿਕਲ ਰਹੇ ਹਨ, ਇਸ ਯਾਤਰਾ ਨੇ ਸੂਬੇ ਨੂੰ ਮੁੜ ਤੋਂ ਹੱਸਦਾ-ਵੱਸਦਾ ਤੇ ਰੰਗਲਾ ਬਣਾਉਣ ਦੀ ਰਾਹ ’ਤੇ ਪਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ. ਡੀ. ਐੱਮ. ਪ੍ਰਮੋਦ ਸਿੰਗਲਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਅਕਾਲਗੜ੍ਹ, ਭਰੂਰ ਅਤੇ ਚੱਠੇ ਨਕਟੇ ਦੀਆਂ ਡਿਫੈਂਸ ਕਮੇਟੀਆਂ, ਪਿੰਡਾਂ ਦੇ ਨੌਜਵਾਨਾਂ ਦੇ ਕਲੱਬਾਂ ਅਤੇ ਗ੍ਰਾਮ ਪੰਚਾਇਤਾਂ ਨਾਲ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਲੜੀ ਜਾ ਰਹੀ ਜੰਗ ’ਚ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਸਫਲ ਬਣਾਉਣ ਲਈ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਵੇ।
ਐੱਸ. ਡੀ. ਐੱਮ. ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਦੇ ਰੂਪ ’ਚ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ’ਚੋਂ ਨਸ਼ਿਆਂ ਦਾ ਸਫਾਇਆ ਹੋਵੇਗਾ। ਉਨ੍ਹਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਚ ਵੱਧ ਚੜ੍ਹ ਕੇ ਸਹਿਯੋਗ ਦੇ ਰਹੇ ਹਨ।
ਐੱਸ. ਡੀ. ਐੱਮ. ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਠੋਸ ਉਪਰਾਲੇ ਇਸ ਗੱਲ ਦਾ ਪ੍ਰਤੀਕ ਹਨ ਕਿ ਪੰਜਾਬ ਸਰਕਾਰ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਮੁਕਤੀ ਮੁਹਿੰਮ ’ਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਵੀ ਦਿਵਾਇਆ।
ਇਸ ਮੌਕੇ ਪੀ. ਏ. ਸੰਜੀਵ ਕੁਮਾਰ, ਤਹਿਸੀਲਦਾਰ ਰਾਜਵਿੰਦਰ ਕੌਰ, ਬੀ. ਡੀ. ਪੀ. ਓ. ਸੰਜੀਵ ਕੁਮਾਰ, ਗੁਰਪ੍ਰੀਤ ਸਿੰਘ ਸਰਪੰਚ ਭਰੂਰ, ਕਰਮਜੀਤ ਕੌਰ ਸਰਪੰਚ ਚੱਠੇ ਨਕਟੇ, ਮੱਖਣ ਸ਼ੇਖ ਸਰਪੰਚ ਅਕਾਲਗੜ੍ਹ, ਗੁਰਦੀਪ ਸਿੰਘ ਭਰੂਰ, ਹੀਰਾ ਭਰੂਰ, ਯਾਦਵਿੰਦਰ ਰਾਜਾ ਪ੍ਰਧਾਨ ਟਰੱਕ ਯੂਨੀਅਨ, ਹਰਜੀਤ ਸਿੰਘ ਪੰਚ, ਰਵਿੰਦਰ ਸਿੰਘ ਪੰਚ, ਜਸਬੀਰ ਕੌਰ ਸਿਹਤ ਵਿਭਾਗ, ਗੁਰਪ੍ਰੀਤ ਸਿੰਘ ਸਿਹਤ ਵਿਭਾਗ ਸਮੇਤ ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Read More : ਨਸ਼ਾ ਛੁਡਾਊ ਕੇਂਦਰ ’ਚੋਂ 7 ਨਸ਼ੇੜੀ ਫਰਾਰ, 2 ਕਾਬੂ