Sidhu Moosewala

ਸਿੱਧੂ ਮੂਸੇਵਾਲਾ ਦਾ 3 ਗੀਤਾਂ ਵਾਲਾ ਐਲਬਮ “ਮੂਸੇ ਪ੍ਰਿੰਟ” ਰਿਲੀਜ਼

ਸਿੱਧੂ ਮੂਸੇਵਾਲਾ ਦਾ 32ਵਾਂ ਜਨਮ ਦਿਨ, ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਵਜੋਂ ਮਿਲੇ ਨਵੇਂ ਗੀਤ

Sidhu Moosewalas Birthday :  ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 32ਵਾਂ ਜਨਮਦਿਨ ਹੈ। ਇਸ ਜਨਮ ਦਿਨ ‘ਤੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਵਜੋਂ ਨਵੇਂ ਗੀਤ ਮਿਲੇ। ਗੀਤ ਰਿਲੀਜ਼ ਕਰਨ ਤੋਂ 2 ਦਿਨ ਪਹਿਲਾਂ ਉਨ੍ਹਾਂ ਦੇ ਇੰਸਟਾਗ੍ਰਾਮ ਫੈਨ ਪੇਜ ‘ਤੇ “ਮੂਸੇ ਪ੍ਰਿੰਟ” ਨਾਮ ਦਾ ਇੱਕ ਪੋਸਟਰ ਲਗਾਇਆ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਚੌਥਾ ਜਨਮ ਦਿਨ ਹੈ।

ਇਸ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੌਤ ਤੋਂ ਪਹਿਲਾਂ ਪੁੱਤਰ ਖੁਦ ਦੇ ਮੇਰੇ ਅਤੇ ਮਾਂ ਦੇ ਜਨਮ ਦਿਨ ‘ਤੇ ਗੀਤ ਰਿਲੀਜ਼ ਕਰਦਾ ਸੀ। ਇਸ ਐਲਬਮ ਨੂੰ ਰਿਲੀਜ਼ ਕਰਨ ਦਾ ਮਕਸਦ ਇਹ ਹੈ ਕਿ ਸਿੱਧੂ ਵੱਲੋਂ ਸ਼ੁਰੂ ਕੀਤੀ ਗਈ ਇਹ ਲੜੀ ਰੁਕ ਨਾ ਜਾਵੇ।
ਸਿੱਧੂ ਮੂਸੇਵਾਲਾ ਦੀ ਅਧਿਕਾਰਤ ਯੂਟਿਉਬ ਚੈਨਲ ‘ਤੇ ਤਿੰਨ ਗੀਤਾਂ ਨੂੰ ਬੈਕ ਟੂ ਬੈਕ ਰਿਲੀਜ਼ ਕੀਤਾ ਗਿਆ ਹੈ। ਅੱਜ ਸਭ ਤੋਂ ਪਹਿਲਾਂ ਗੀਤ 0008 ਰਿਲੀਜ਼ ਕੀਤਾ ਗਿਆ, ਜਿਸ ਤੋਂ ਬਾਆਦ NEAL ਨੂੰ ਪੂਰੇ ਪੰਜ ਮਿੰਟਾਂ ਬਾਅਦ ਅਤੇ ਤੀਸਰੇ ਗੀਤ TAKE NOTE’S ਨੂੰ ਰਿਲੀਜ਼ ਕੀਤਾ ਗਿਆ, ਸਾਰੇ ਗੀਤਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਤਿੰਨੋਂ ਗੀਤ 5- 5 ਮਿੰਟਾਂ ਦੇ ਅੰਤਰਾਲ ਤੋਂ ਬਾਅਦ ਰਿਲੀਜ਼ ਕੀਤੇ ਗਏ।

ਤੁਹਾਨੂੰ ਦੱਸ ਦੇਈਏ ਕਿ ਸ਼ੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ ਸੀ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Read More : ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ

Leave a Reply

Your email address will not be published. Required fields are marked *