ਝੁੱਗੀ
ਸਵੇਰੇ 2 ਵਜੇ ਵਾਪਰਿਆ ਹਾਦਸਾ
ਬਨੂੜ, 16 ਜੂਨ : ਪਟਿਆਲਾ-ਚੰਡੀਗੜ੍ਹ ਰੋਡ ’ਤੇ ਪੈਂਦੇ ਕਸਾਬ ਬਨੂੜ ਦੇ ਵਾਰਡ ਨੰਬਰ-13 ਸਥਿਤ ਸਮਸ਼ਾਨਘਾਟ ਨੇੜੇ ਅੱਜ ਤੜਕ ਸਵੇਰੇ 2 ਵਜੇ ਪ੍ਰਵਾਸੀਆਂ ਦੀਆਂ 5 ਝੁੱਗੀਆਂ ਨੂੰ ਅੱਗ ਲੱਗਣ ਕਾਰਨ ਅੰਦਰ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ।
ਜਾਣਕਾਰੀ ਦਿੰਦਿਆਂ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਉਹ ਪਿਛਲੇ 4 ਸਾਲਾਂ ਤੋਂ ਇਥੇ ਪਰਿਵਾਰਾਂ ਸਮੇਤ ਰਹਿ ਰਹੇ ਹਨ ਅਤੇ ਆਪਣਾ ਕਾਰੋਬਾਰ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਹਨ। ਅੱਜ ਸਵੇਰੇ ਤਕਰੀਬਨ 2 ਕੁ ਵਜੇ ਅਚਾਨਕ ਉਨ੍ਹਾਂ ਦੀ ਇਕ ਝੁੱਗੀ ਨੂੰ ਅੱਗ ਲੱਗ ਗਈ। ਪਤਾ ਲੱਗਣ ’ਤੇ ਉਨ੍ਹਾਂ ਦੂਜੀਆਂ ਝੁੱਗੀਆਂ ’ਚ ਸੁੱਤੇ ਪਏ ਪਰਿਵਾਰਾਂ ਨੂੰ ਬਾਹਰ ਕੱਢਿਆ ਅਤੇ ਇਸ ਅੱਗ ’ਤੇ ਕਾਬੂ ਪਾਉਣ ਲੱਗ ਗਏ ਪਰ ਅੱਗ ’ਤੇ ਕਾਬੂ ਨਹੀਂ ਪੈ ਰਿਹਾ ਸੀ, ਜਿਸ ਕਾਰਨ ਪੰਜਾ ਝੁੱਗੀਆਂ ਸੜ ਗਈਆ।
ਇਸ ਬਾਰੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸੂਚਿਤ ਕੀਤਾ, ਜਿਸ ਨੇ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਇਨ੍ਹਾਂ ਝੁੱਗੀਆਂ ’ਚ ਰੱਖਿਆ ਸਾਮਾਨ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਚੁੱਕਾ ਸੀ।
ਜਾਣਕਾਰੀ ਿਮਲਣ ’ਤੇ ਡਿਊਟੀ ਅਫਸਰ ਏ. ਐੱਸ. ਆਈ. ਜਸਵਿੰਦਰ ਪਾਲ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਜਾਇਜ਼ਾ ਲਿਆ, ਜਿਸ ’ਚ ਪ੍ਰਵਾਸੀ ਮਜ਼ਦੂਰਾਂ ਦਾ ਖਾਣ-ਪੀਣ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਇਸ ਦੌਰਾਨ ਏ. ਐੱਸ. ਆਈ. ਜਸਵਿੰਦਰ ਪਾਲ ਨੇ ਆਪਣੀ ਜੇਬ ’ਚੋਂ ਪੀੜਤ ਪਰਿਵਾਰਾਂ ਨੂੰ ਖਾਣ-ਪੀਣ ਦਾ ਸਾਮਾਨ ਖਰੀਦ ਕੇ ਦਿੱਤਾ।
Read More : ਇੰਫਲੂਐਂਸਰ ਦੀਪਿਕਾ ਲੂਥਰਾ ਮਿਲੀ ਸੁਰੱਖਿਆ