ਪਿਕਅੱਪ ਨੁਕਸਾਨੀ, ਅਗਲੇ 5 ਦਿਨਾਂ ਲਈ ਭਾਰੀ ਮੀਂਹ ਦੀ ਚਿਤਾਵਨੀ
ਸ਼ਿਮਲਾ, 20 ਜੂਨ : ਸਵੇਰ ਤੋਂ ਹਿਮਾਚਲ ਪ੍ਰਦੇਸ਼ ਦੇ ਮੀਂਹ ਪੈ ਰਿਹਾ ਹੈ, ਦਿਸ ਕਾਰਨ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਸ਼ਿਮਲਾ ਜ਼ਿਲ੍ਹੇ ਦੇ ਜੁਬਲ-ਕੋਟਖਾਈ ਵਿਚ ਟਿਊਨੀ-ਹਟਕੋਟੀ ਸੜਕ ਦਾ ਇਕ ਵੱਡਾ ਹਿੱਸਾ ਟੁੱਟ ਗਿਆ। ਸ਼ਿਮਲਾ ਦੇ ਜਾਟੋਗ ਕੈਂਟ ਵਿੱਚ ਜ਼ਮੀਨ ਖਿਸਕਣ ਕਾਰਨ ਇਕ ਪਿਕਅੱਪ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਦੂਜੇ ਪਾਸੇ ਮੰਡੀ ਜ਼ਿਲ੍ਹੇ ਦੇ ਪੰਡੋਹ ਵਿਚ ਸ਼ਹੀਦ ਇੰਦਰ ਸਿੰਘ ਸੈਕੰਡਰੀ ਸਕੂਲ ਕੈਂਪਸ ਮੀਂਹ ਦੇ ਪਾਣੀ ਨਾਲ ਪੂਰੀ ਤਰ੍ਹਾਂ ਭਰ ਗਿਆ। ਇਸ ਕਾਰਨ ਬੱਚਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗੜਾ ਅਤੇ ਮੰਡੀ ਜ਼ਿਲ੍ਹੇ ਵਿਚ ਵੀ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਅੱਜ ਤੋਂ ਸਰਗਰਮ ਹੋ ਗਈ ਹੈ। ਇਸ ਕਾਰਨ ਅਗਲੇ ਪੰਜ ਦਿਨਾਂ ਤੱਕ ਪਹਾੜਾਂ ਵਿਚ ਮੀਂਹ ਪੈਂਦਾ ਰਹੇਗਾ। ਅੱਜ ਵੀ ਜ਼ਿਆਦਾਤਰ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋਵੇਗੀ। ਬਿਲਾਸਪੁਰ, ਊਨਾ, ਹਮੀਰਪੁਰ, ਸ਼ਿਮਲਾ ਅਤੇ ਸਿਰਮੌਰ ਜ਼ਿਲ੍ਹਿਆਂ ਵਿਚ ਕੱਲ੍ਹ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
22 ਅਤੇ 23 ਜੂਨ ਨੂੰ ਭਾਰੀ ਮੀਂਹ ਲਈ ਔਰੇਜ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਚਿਤਾਵਨੀ ਊਨਾ, ਬਿਲਾਸਪੁਰ, ਹਮੀਰਪੁਰ, ਕਾਂਗੜਾ ਅਤੇ ਸਿਰਮੌਰ ਜ਼ਿਲ੍ਹਿਆਂ ਨੂੰ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਇਕ ਜਾਂ ਦੋ ਵਾਰ ਭਾਰੀ ਮੀਂਹ ਪੈ ਸਕਦਾ ਹੈ। ਸ਼ਿਮਲਾ, ਸੋਲਨ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਸ ਦੌਰਾਨ ਦੱਖਣ-ਪੱਛਮੀ ਮਾਨਸੂਨ ਵੀ ਇਕ ਜਾਂ ਦੋ ਦਿਨਾਂ ਵਿੱਚ ਹਿਮਾਚਲ ਦੇ ਕੁਝ ਹਿੱਸਿਆਂ ਵਿਚ ਦਾਖ਼ਲ ਹੋ ਸਕਦਾ ਹੈ। ਹਿਮਾਚਲ ਵਿਚ ਮਾਨਸੂਨ ਪਹਿਲਾਂ ਸਿਰਮੌਰ ਜ਼ਿਲ੍ਹੇ ਵਿਚ ਦਾਖ਼ਲ ਹੁੰਦਾ ਹੈ। ਇੱਥੋਂ ਇਹ ਹਮੀਰਪੁਰ, ਬਿਲਾਸਪੁਰ, ਕਾਂਗੜਾ, ਸੋਲਨ ਜ਼ਿਲ੍ਹਿਆਂ ਵਿੱਚ ਦਾਖ਼ਲ ਹੁੰਦਾ ਹੈ। ਮਾਨਸੂਨ ਚਾਰ ਤੋਂ ਪੰਜ ਦਿਨਾਂ ਵਿੱਚ ਪੂਰੇ ਰਾਜ ਨੂੰ ਕਵਰ ਕਰ ਲੈਂਦਾ ਹੈ।
ਇਸ ਵਾਰ ਮਾਨਸੂਨ ਤਿੰਨ ਤੋਂ ਚਾਰ ਦਿਨ ਪਹਿਲਾਂ ਆ ਸਕਦਾ ਹੈ। ਹਿਮਾਚਲ ਵਿੱਚ ਮਾਨਸੂਨ ਦੇ ਦਾਖ਼ਲੇ ਦੀ ਮਿਤੀ 25 ਜੂਨ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਅਗਲੇ ਚਾਰ-ਪੰਜ ਦਿਨਾਂ ਦੌਰਾਨ ਤਾਪਮਾਨ ਵੀ ਘਟਣਾ ਸ਼ੁਰੂ ਹੋ ਜਾਵੇਗਾ। ਕਈ ਸ਼ਹਿਰਾਂ ਦਾ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਘੱਟ ਜਾਵੇਗਾ।
Read More : ਪਰਥ ਵਿਚ ਜ਼ਿੰਦਾ ਸੜਿਆ ਪੰਜਾਬੀ ਨੌਜਵਾਨ