ਦੋਵਾਂ ਆਗੂਆਂ ਨੇ ਕਾਂਗਰਸ ਹਾਈਕਮਾਂਡ ਨੂੰ ਭੇਜੇ ਅਸਤੀਫੇ
ਜਲੰਧਰ, 25 ਜੂਨ : ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਜਲੰਧਰ ਛਾਉਣੀ ਦੇ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ਦੇ ਉਪ ਪ੍ਰਧਾਨ (ਮੀਤ ਪ੍ਰਧਾਨ) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਕਦਮ ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਚੁੱਕਿਆ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਹਾਈਕਮਾਂਡ ਨੂੰ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਕਿੱਕੀ ਢਿੱਲੋਂ ਇਸ ਸਮੇਂ ਆਸਟ੍ਰੇਲੀਆ ਵਿਚ ਹਨ, ਜਦੋਂ ਕਿ ਪ੍ਰਗਟ ਸਿੰਘ ਜਲੰਧਰ ਵਿਚ ਹਨ। ਇਸ ਤੋਂ ਪਹਿਲਾ ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਹਾਰ ਤੋਂ ਬਾਅਦ ਕਾਂਗਰਸ ਉਮੀਦਵਾਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦਿੱਤਾ ਸੀ।
ਮੰਗਲਵਾਰ ਰਾਤ ਨੂੰ ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਦੀ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੂੰ ਭੇਜਿਆ।
Read More : ਡਾ. ਨਾਨਕ ਸਿੰਘ ਸਮੇਤ 5 ਅਧਿਕਾਰੀਆਂ ਨੂੰ ਮਿਲੀ ਤਰੱਕੀ