ਸਵੇਰ ਤੋਂ ਹੀ ਵਿਜੀਲੈਂਸ ਟੀਮ ਘਰ ਦੀ ਕਰ ਰਹੀ ਜਾਂਚ
ਅੰਮ੍ਰਿਤਸਰ, 25 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੇ ਅੰਮ੍ਰਿਤਸਰ ਘਰ ‘ਤੇ ਵਿਜੀਲੈਂਸ ਟੀਮ ਨੇ ਰੇਡ ਕੀਤੀ ਹੈ। ਇਹ ਰੇਡ ਉਨ੍ਹਾਂ ਦੇ ਅੰਮ੍ਰਿਤਸਰ ਗ੍ਰੀਨ ਐਵਨਿਊ ਵਾਲੀ ਰਿਹਾਇਸ਼ ‘ਤੇ ਹੋ ਰਹੀ ਹੈ।
ਐੱਸ. ਐੱਸ. ਪੀ. ਵਿਜੀਲੈਂਸ ਲਖਬੀਰ ਸਿੰਘ ਵੀ ਉਨ੍ਹਾਂ ਦੇ ਘਰ ਅੰਦਰ ਮੌਜੂਦ ਹਨ। ਵਿਜੀਲੈਂਸ ਦੀ ਟੀਮ ਸਵੇਰ ਤੋਂ ਹੀ ਉਨ੍ਹਾਂ ਦੀ ਘਰ ਦੀ ਜਾਂਚ ਕਰ ਰਹੀ ਹੈ। ਵਿਜੀਲੈਂਸ ਨੇ ਕਿਸ ਮਾਮਲੇ ‘ਚ ਇਹ ਰੇਡ ਕੀਤੀ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ, ਇਹ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਖਿਲਾਫ਼ ਡਰੱਗਸ ਮਾਮਲੇ ‘ਚ ਰੇਡ ਹੋਈ ਹੈ।
ਮੀਡੀਆ ਨੂੰ ਉਨ੍ਹਾਂ ਦੇ ਘਰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਬਿਕਰਮ ਮਜੀਠਿਆ ਦੀ ਟੀਮ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਤੇ ਨਾ ਹੀ ਵਿਜੀਲੈਂਸ ਅਧਿਕਾਰੀ ਇਸ ਬਾਰੇ ਕੋਈ ਜਾਣਕਾਰੀ ਦੇ ਰਹੇ ਹਨ।
Read More : ਪਰਗਟ ਸਿੰਘ ਅਤੇ ਕਿੱਕੀ ਢਿੱਲੋਂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ