ਟੋਕੇ ’ਤੇ ਪਸ਼ੂਆਂ ਵਾਸਤੇ ਕੱਟ ਰਿਹਾ ਸੀ ਚਾਰਾ
ਮਮਦੋਟ, 25 ਜੂਨ : – ਬਲਾਕ ਮਮਦੋਟ ਦੇ ਪਿੰਡ ਪੋਜੋ ਕੇ ਹਿਠਾੜ੍ਹ ਵਿਖੇ ਪੱਠੇ ਕੁਤਰਨ ਵਾਲੇ ਟੋਕੇ ਦੀ ਮੋਟਰ ਤੋਂ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ।
ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਕੱਲ ਦੇਰ ਸ਼ਾਮ ਨੂੰ ਕਿਸਾਨ ਕਰਨੈਲ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਪੋਜੋ ਕੇ ਹਿਠਾੜ ਪਸ਼ੂਆਂ ਵਾਸਤੇ ਟੋਕੇ ’ਤੇ ਚਾਰਾ ਕੱਟਣ ਲੱਗਾ ਤਾਂ ਟੋਕੇ ਉਪਰ ਲੱਗੀ ਮੋਟਰ ’ਚ ਕਰੰਟ ਆ ਗਿਆ, ਜਿਸ ਨਾਲ ਉਹ ਬੁਰੀ ਤਰ੍ਹਾਂ ਝੁਲਸ ਗਿਆ। ਉਪਰੰਤ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਲਾਜ ਲਈ ਫਿਰੋਜ਼ਪੁਰ ਵਿਖੇ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਕਰਨੈਲ ਸਿੰਘ ਛੋਟੀ ਕਿਸਾਨੀ ਨਾਲ ਸਬੰਧਿਤ ਸੀ ਤੇ ਉਸ ਦਾ ਇਕ ਲੜਕਾ ਵਿਦੇਸ਼ ਗਿਆ ਹੋਇਆ ਹੈ ਅਤੇ ਦੂਜਾ ਇਥੇ ਪੜ੍ਹਾਈ ਕਰ ਰਿਹਾ ਹੈ। ਇਸ ਮੰਦਭਾਗੀ ਖਬਰ ਫੈਲਣ ਦੇ ਨਾਲ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ।
Read More : ਡੀ. ਐੱਸ. ਜੀ. ਐੱਮ. ਸੀ. ਦੇ ਦੁਬਾਰਾ ਪ੍ਰਧਾਨ ਚੁਣੇ ਹਰਮੀਤ ਕਾਲਕਾ