ਕਰੀਬ 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਕਪੂਰਥਲਾ, 26 ਜੂਨ : ਅਮਰੀਕਾ ’ਚ ਰੋਜ਼ੀ-ਰੋਟੀ ਦੀ ਭਾਲ ਵਿਚ ਗਏ ਇਕ ਪੰਜਾਬੀ ਨੌਜਵਾਨ ਦੀ ਕੈਂਸਰ ਨਾਲ ਮੌਤ ਹੋ ਗਈ, ਜੋ ਕਰੀਬ 8 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿਸਦੀ ਪਛਾਣ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਤਲਵੰਡੀ ਪੁਰਦਲ ਬਲਾਕ ਨਡਾਲਾ (ਕਪੂਰਥਲਾ) ਵਜੋਂ ਹੋਈ।
ਮ੍ਰਿਤਕ ਨੌਜਵਾਨ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਸ਼ੁਰੂ ਤੋਂ ਹੀ ਬਹੁਤ ਮਿਹਨਤੀ ਨੌਜਵਾਨ ਸੀ। ਇਥੇ ਬੇਰੋਜ਼ਗਾਰੀ ਹੋਣ ਕਾਰਨ ਉਸ ਨੇ ਰੋਜ਼ੀ-ਰੋਟੀ ਦੀ ਭਾਲ ਵਿਚ ਵਿਦੇਸ਼ ਜਾਣ ਦਾ ਫ਼ੈਸਲਾ ਲਿਆ। ਹਾਲਾਂਕਿ ਪਰਿਵਾਰ ਦੇ ਆਰਥਿਕ ਹਾਲਾਤ ਇੰਨੇ ਚੰਗੇ ਨਹੀਂ ਸਨ, ਇਸ ਦੇ ਬਾਵਜੂਦ ਅਸੀਂ ਉਸ ਨੂੰ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ। ਰਣਜੀਤ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਹੀ ਅਮਰੀਕਾ ਪੁੱਜਿਆ ਸੀ।
ਉਨ੍ਹਾਂ ਨੇ ਦੱਸਿਆ ਕਿ ਉਹ ਕੈਲੇਫੋਰਨੀਆ ਦੇ ਏਲੈ ਸ਼ਹਿਰ ’ਚ ਰਹਿੰਦਾ ਸੀ ਅਤੇ ਕੁਝ ਮਹੀਨੇ ਬਾਅਦ ਉਸ ਨੂੰ ਨ-ਮੁਰਾਦ ਬਿਮਾਰੀ ਕੈਂਸਰ ਨੇ ਜਕੜ ਲਿਆ। ਜਿਥੇ ਇਕ ਨਿੱਜੀ ਹਸਪਤਾਲ ’ਚ ਉਸ ਦਾ ਇਲਾਜ ਚੱਲ ਰਿਹਾ ਸੀ। ਉਸ ਨੇ 25 ਜੂਨ ਨੂੰ ਦਮ ਤੋੜ ਦਿੱਤਾ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ।
Read More : ਪੰਜਾਬ ਕੈਬਨਿਟ ਨੇ ਦੋ ਵੱਡੇ ਫੈਸਲਿਆਂ ’ਤੇ ਲਾਈ ਮੋਹਰ