ਲੋਕਾਂ ਨੂੰ ਸੁਚੇਤ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ
ਸ਼ਿਮਲਾ, 30 ਜੂਨ : ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ, ਜਿਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਹੋਣ ਤੋਂ ਬਾਅਦ ਮੰਡੀ, ਕਾਂਗੜਾ ਅਤੇ ਸਿਰਮੌਰ, ਕੁੱਲੂ ਜ਼ਿਲ੍ਹੇ ਦੇ ਮਨਾਲੀ ਅਤੇ ਬੰਜਾਰ ਡਵੀਜ਼ਨਾਂ ਵਿਚ ਵਿਦਿਅਕ ਸੰਸਥਾਵਾਂ ਬੰਦ ਕਰ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ ਬੀਤੀ ਰਾਤ 11.30 ਵਜੇ ਤੋਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਮੰਡੀ ਵਿਚ 119 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹੋਰ ਜ਼ਿਲ੍ਹਿਆਂ ਵਿਚ ਵੀ ਮੀਂਹ ਜਾਰੀ ਹੈ ਅਤੇ ਅੱਜ ਦਿਨ ਭਰ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੱਛਮੀ ਗੜਬੜੀ ਦੀ ਗਤੀਵਿਧੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਚੰਬਾ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿਚ ਅਚਾਨਕ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਅਚਾਨਕ ਹੜ੍ਹ, ਪਾਣੀ ਭਰਨ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੋ ਸਕਦੀਆਂ ਹਨ। ਇਸ ਦੇ ਮੱਦੇਨਜ਼ਰ, ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ, ਨਦੀਆਂ, ਨਾਲਿਆਂ, ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਨਾ ਜਾਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
1 ਜੁਲਾਈ ਨੂੰ ਮੰਡੀ, ਕਾਂਗੜਾ ਅਤੇ ਕੁੱਲੂ ਜ਼ਿਲ੍ਹਿਆਂ ਵਿਚ ਇਕ ਜਾਂ ਦੋ ਥਾਵਾਂ ‘ਤੇ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। 2 ਜੁਲਾਈ ਨੂੰ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ, ਸ਼ਿਮਲਾ, ਸੋਲਨ, ਸਿਰਮੌਰ, ਮੰਡੀ, ਕਾਂਗੜਾ ਅਤੇ ਕੁੱਲੂ ਜ਼ਿਲ੍ਹਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Read More : ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ : ਬਰਿੰਦਰ ਗੋਇਲ