ਕੁਝ ਦਿਨ ਪਹਿਲਾਂ ਤਾਰੋ ਪਾਰ ਆਪਣੀ ਜ਼ਮੀਨ ’ਤੇ ਖੇਤੀ ਕਰਨ ਗਿਆ ਸੀ
ਜਲਾਲਾਬਾਦ, 30 ਜੂਨ :–ਜ਼ਿਲਾ ਫਿਰੋਜਪੁਰ ਦੇ ਕਸਬਾ ਗੁਰੂਹਰਸਹਾਏ ਦੇ ਪਿੰਡ ਖੈਰੇ ਕੇ ਉਤਾੜ ਦਾ ਅੰਮ੍ਰਿਤਪਾਲ ਸਿੰਘ (23) ਕੁਝ ਦਿਨ ਪਹਿਲਾਂ ਕੰਡਿਆਲੀ ਤਾਰੋ ਪਾਰ ਆਪਣੀ ਜ਼ਮੀਨ ’ਤੇ ਖੇਤੀ ਕਰਨ ਲਈ ਗਿਆ ਤਾਂ ਉਸ ਦੇ ਭਾਰਤ-ਪਾਕਿਸਤਾਨ ਬਾਰਡਰ ਲੰਘ ਕੇ ਪਾਕਿਸਤਾਨ ਚਲੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਉਸ ਦਾ ਪਤਾ ਨਹੀਂ ਚੱਲ ਰਿਹਾ ਸੀ ਕਿ ਉਹ ਕਿਥੇ ਹੈ। ਜਦ ਉਹ ਸ਼ਾਮ ਨੂੰ ਘਰ ਵਾਪਸ ਨਹੀਂ ਆਇਆ ਤਾਂ ਇਸ ਦੀ ਸੂਚਨਾ ਥਾਣਾ ਗੁਰੂਹਰਸਹਾਏ ਵਿਖੇ ਦਿੱਤੀ ਗਈ।
ਇਸ ਦੌਰਾਨ ਬੀ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਵੱਲੋਂ ਪਾਕਿ ਰੇਂਜਰਸ ਨਾਲ ਫਲੈਗ ਮੀਟਿੰਗ ਕੀਤੀ ਗਈ ਤਾਂ ਉਨ੍ਹਾਂ ਨੇ ਮੰਨਿਆ ਕਿ ਅੰਮ੍ਰਿਤਪਾਲ ਸਿੰਘ ਪਾਕਿਸਤਾਨ ਪੁਲਸ ਕੋਲ ਹੈ। ਇਸ ਗੱਲ ਦਾ ਪਤਾ ਜਦ ਪਰਿਵਾਰਕ ਮੈਂਬਰਾਂ ਨੂੰ ਲੱਗਾ ਕਿ ਉਨ੍ਹਾਂ ਦਾ ਬੇਟਾ ਪਾਕਿਸਤਾਨ ਪੁਲਸ ਕੋਲ ਹੈ ਤਾਂ ਅੰਮ੍ਰਿ ਪਾਲ ਦੇ ਪਿਤਾ ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਬੇਟਾ ਅੰਮ੍ਰਿਤਪਾਲ ਸਿੰਘ ਪਾਕਿਸਤਾਨ ਪੁਲਸ ਕੋਲ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਇਲਾਕੇ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਪਾਕਿਸਤਾਨ ਤੋਂ ਜਲਦੀ ਭਾਰਤ ਘਰ ਵਾਪਸ ਲਿਆਂਦਾ ਜਾਵੇ, ਅੰਮ੍ਰਿਤਪਾਲ ਸਿੰਘ ਵਿਆਹਿਆ ਹੈ ਅਤੇ ਉਸ ਦਾ ਇਕ ਪੰਜ ਮਹੀਨੇ ਦਾ ਬੇਟਾ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ।
ਜੁਗਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜਦ ਇਸ ਸਬੰਧੀ ਬੀ. ਐੱਸ. ਐੱਫ. ਦੇ ਉੱਚ ਅਧਿਕਾਰੀਆਂ ਤੋਂ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਅੰਮ੍ਰਿਤ ਪਾਲ ਸਿੰਘ ਨੂੰ ਭਾਰਤ ਲਿਆਉਣ ਦਾ ਪਰਸੀਜਰ ਜਾਰੀ ਹੈ।
Read More : ਆਸਟ੍ਰੇਲੀਆ ’ਚ ਪੰਜਾਬੀ ਨੌਜਵਾਨ ਦੀ ਮੌਤ