ਸਰਕਾਰ ਨੂੰ ਪੱਤਰ ਲਿਖ ਕੇ ਸਾਂਝੀ ਪੁੱਛਗਿੱਛ ਦੀ ਕੀਤੀ ਮੰਗ
ਅੰਮ੍ਰਿਤਸਰ, 1 ਜੁਲਾਈ – ਹਾਈ ਪ੍ਰੋਫਾਈਲ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿਚ ਹੁਣ ਐੱਨ. ਸੀ. ਬੀ. ਦੀ ਵੀ ਅੈਂਟਰੀ ਹੋ ਗਈ ਹੈ। ਜਾਣਕਾਰੀ ਅਨੁਸਾਰ ਐਨਸੀਬੀ ਵਲੋਂ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਸਾਂਝੀ ਪੁੱਛਗਿੱਛ ਦੀ ਮੰਗ ਕੀਤੀ ਹੈ, ਹਾਲਾਂਕਿ ਹੁਣ ਤੱਕ ਸਰਕਾਰ ਵੱਲੋਂ ਐੱਨ. ਸੀ. ਬੀ. ਨੂੰ ਇਸ ਸਬੰਧ ਵਿਚ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ।
ਐੱਨ. ਸੀ. ਬੀ. ਦੀ ਗੱਲ ਕਰੀਏ ਤਾਂ ਕੇਂਦਰ ਸਰਕਾਰ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੈਰੋਇਨ, ਹਥਿਆਰਾਂ ਅਤੇ ਹੋਰ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅੰਮ੍ਰਿਤਸਰ ਵਿਚ ਇੱਕ ਜ਼ੋਨਲ ਦਫ਼ਤਰ ਸਥਾਪਤ ਕੀਤਾ ਹੈ, ਜਿਸ ਵਿਚ ਹੁਣ ਤੱਕ 534 ਕਰੋੜ ਰੁਪਏ ਦੇ ਨਸ਼ੇ ਜ਼ਬਤ ਕੀਤੇ ਜਾ ਚੁੱਕੇ ਹਨ।
ਬੀ. ਐੱਸ. ਐੱਫ. ਨਾਲ ਸਾਂਝੇ ਆਪ੍ਰੇਸ਼ਨ ਕਰ ਕੇ ਕਈ ਸਮੱਗਲਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ, ਕਿਉਂਕਿ ਸਰਕਾਰ ਬਿਕਰਮ ਮਜੀਠੀਆ ਮਾਮਲੇ ਵਿਚ ਡਰੱਗ ਰੈਕੇਟ ਦਾ ਹਵਾਲਾ ਦੇ ਰਹੀ ਹੈ, ਇਸ ਲਈ ਐਨਸੀਬੀ ਵੀ ਇਸ ਮਾਮਲੇ ਦੀ ਜਾਂਚ ਕਰਨਾ ਚਾਹੁੰਦੀ ਹੈ।
Read More : ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
