ਹਥਿਆਰ ਅਤੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ
ਜਲੰਧਰ, 7 ਜੁਲਾਈ : ਜ਼ਿਲਾ ਜਲੰਧਰ ਵਿਚ ਪੁਲਿਸ ਨੇ ਸ਼ਾਹਕੋਟ ਵਿਚ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ‘ਤੇ 2 ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਇਲਾਕੇ ਵਿਚ ਪੁਲਿਸ ਪਾਰਟੀ ਅਤੇ 2 ਬਦਮਾਸ਼ਾਂ ਵਿਚਕਾਰ ਮੁੱਠਭੇੜ ਹੋਈ ਹੈ, ਜੋਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।
ਪੁਲਿਸ ਅਨੁਸਾਰ ਪੁਲਿਸ ਨੇ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋਵਾਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਜਿਸ ‘ਤੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਫਿਲਹਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਵਿਖੇ ਦਾਖਲ ਕਰਵਾਇਆ ਗਿਆ ਹੈ।
ਸ਼ਾਹਕੋਟ ਦੇ ਨਜ਼ਦੀਕੀ ਪਿੰਡ ਕੋਟਲੀ ਗਾਜ਼ਰਾਂ ਵਿਖੇ ਹੋਏ ਐਨਕਾਊਂਟਰ ਦੌਰਾਨ ਸ਼ਾਹਕੋਟ ਪੁਲਿਸ ਵਲੋਂ 2 ਮੋਟਰਸਾਈਕਲ ਸਵਾਰ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਪੁੱਤਰ ਰਜਿੰਦਰ ਸਿੰਘ ਵਾਸੀ ਨਵਾਂ ਪਿੰਡ ਦੋਨੇਵਾਲ ਥਾਣਾ ਲੋਹੀਆਂ (ਜਲੰਧਰ) ਅਤੇ ਅਜੇ ਕੁਮਾਰ ਉਰਫ਼ ਅਜੈ ਬਾਬਾ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਕੰਦੋਲਾ ਕਲਾਂ ਥਾਣਾ ਨੂਰਮਹਿਲ (ਜਲੰਧਰ) ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਨਸ਼ਾ ਤਸਕਰਾਂ ਪਾਸੋਂ 32 ਬੋਰ ਦੇ 2 ਦੇਸੀ ਪਿਸਟਲ, 5 ਰੋਂਦ, 110 ਨਸ਼ੀਲੀਆਂ ਗੋਲੀਆਂ ਅਤੇ ਇਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਦੋਵਾਂ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ
ਇਸ ਘਟਨਾ ਤੋਂ ਤੁਰੰਤ ਬਾਅਦ ਜਦੋਂ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਜਾਣਗੇ। ਪੁਲਿਸ ਦਾ ਕਹਿਣਾ ਹੈ ਕਿ ਬਦਮਾਸ਼ਾਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ।
Read More : ਰਾਜਾ ਵੜਿੰਗ ਨੇ ਹਸਪਤਾਲ ’ਚ ਡਾ.ਨੰਨੀ ਦਾ ਹਾਲ-ਚਾਲ ਜਾਣਿਆ