Kabaddi player

ਕਬੱਡੀ ਖਿਡਾਰੀ ਦੀ ਥਾਣੇ ’ਚੋਂ ਮਿਲੀ ਲਾਸ਼ !

ਤਿੰਨ ਦਿਨਾਂ ਤੋਂ ਸੀ ਲਾਪਤਾ

ਜਲੰਧਰ, 8 ਜੁਲਾਈ : ਜ਼ਿਲਾ ਜਲੰਧਰ ਦੇ ਸ਼ਾਹਕੋਟ ਪੁਲਿਸ ਥਾਣੇ ਵਿਚੋਂ ਤਿੰਨ ਦਿਨਾਂ ਤੋਂ ਲਾਪਤਾ ਇਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੀਜਾ ਵਾਸੀ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਜੋਂ ਹੋਈ। ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।

ਜਾਣਕਾਰੀ ਅਨੁਸਾਰ ਗੁਰਭੇਜ ਸਿੰਘ ਭੇਜਾ (26) ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਜੋ ਕਿ ਇਕ ਚੰਗਾ ਕਬੱਡੀ ਖਿਡਾਰੀ ਰਿਹਾ ਹੈ। ਇਹ ਨੌਜਵਾਨ ਪਿਛਲੇ ਕੁਝ ਮਹੀਨਿਆਂ ਤੋਂ ਸ਼ਾਹਕੋਟ ਥਾਣੇ ਵਿਚ ਕਰਮਚਾਰੀਆਂ ਨੂੰ ਚਾਹ-ਪਾਣੀ ਅਤੇ ਮਾਲਿਸ਼ ਕਰਦਾ ਸੀ। ਪਿਛਲੇ ਸ਼ੁੱਕਰਵਾਰ ਨੂੰ ਇਹ ਨੌਜਵਾਨ ਥਾਣੇ ਵਿਚ ਕੰਮ ਕਰਨ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ।

ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਭਾਲ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ। ਹਾਲ ਹੀ ਵਿਚ ਜਦੋਂ ਪੁਲਿਸ ਮੁਲਾਜ਼ਮਾਂ ਨੇ ਲਾਸ਼ ਸੜਨ ਕਾਰਨ ਥਾਣੇ ਦੇ ਅੰਦਰ ਛੱਤ ਤੋਂ ਬਦਬੂ ਆਉਂਦੀ ਦੇਖੀ, ਤਾਂ ਦੇਖਿਆ ਕਿ ਨੌਜਵਾਨ ਦੀ ਲਾਸ਼ ਥਾਣੇ ਦੇ ਉੱਪਰ ਵਾਲੇ ਕਮਰੇ ਵਿਚ ਪਈ ਸੀ।

ਹੈਰਾਨੀ ਵਾਲੀ ਗੱਲ ਇਹ ਹੈ ਕਿ ਤਿੰਨ ਦਿਨਾਂ ਤੋਂ ਥਾਣੇ ਦੇ ਅੰਦਰ ਲਾਸ਼ ਪਈ ਹੋਣ ਦੇ ਬਾਵਜੂਦ ਕਿਸੇ ਵੀ ਪੁਲਿਸ ਕਰਮਚਾਰੀ ਨੂੰ ਇਸ ਬਾਰੇ ਪਤਾ ਨਹੀਂ ਲੱਗਿਆ ਅਤੇ ਨਾ ਹੀ ਉਨ੍ਹਾਂ ਨੂੰ ਉਸ ਨਾਲ ਕੰਮ ਕਰਨ ਵਾਲੇ ਸਹਾਇਕ ਦੀ ਗ਼ੈਰ-ਹਾਜ਼ਰੀ ਬਾਰੇ ਪਤਾ ਲੱਗਾ।

ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਨਕੋਦਰ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਅਤੇ ਬਾਅਦ ਵਿਚ ਅੰਤਿਮ ਸਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ। ਅੰਤਿਮ ਸਸਕਾਰ ਸਮੇਂ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪੁਲਿਸ ਕਰਮਚਾਰੀ ਵੀ ਮੌਜੂਦ ਸਨ।

Read More : ਕਰਨਾਟਕ ਵਿਖੇ ਸੈਂਕੜੇ ਕਿਸਾਨਾਂ ਦੀ ਮੌਜੂਦਗੀ ’ਚ ਹੋਇਆ ਕਿਸਾਨ ਸੰਮੇਲਨ

Leave a Reply

Your email address will not be published. Required fields are marked *