ਅੰਮ੍ਰਿਤਸਰ, 8 ਜੁਲਾਈ : ਪੰਜਾਬ ’ਚ ਕਾਨੂੰਨ ਵਿਵਸਥਾ ਇਸ ਕਦਰ ਵਿਗੜ ਚੁੱਕੀ ਹੈ ਕਿ ਖੌਫਨਾਕ ਵਾਰਦਾਤਾਂ ਨੂੰ ਬਿਨਾਂ ਕਿਸੇ ਡਰ ਤੋਂ ਅੰਜਾਮ ਦਿੱਤਾ ਜਾ ਰਿਹਾ ਹੈ। ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ ਪਈ ਹੈ। ਬੀਤੇ ਦਿਨ ਹੀ ਪੰਜਾਬ ਦੇ ਮਸ਼ਹੂਰ ਕੱਪੜਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਅਤੇ ਅੱਜ ਅੰਮ੍ਰਿਤਸਰ ਇਕ ਹੋਰ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਸੈਦੂਪੁਰ ’ਚ ਇਕ ਵਿਅਕਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਦਿੱਤਾ ਹੈ। ਮੁਲਜ਼ਮ ਨੇ ਸਾਬਕਾ ਸਰਪੰਚ ਪਲਵਿੰਦਰ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਮੁਲਜ਼ਮ ਗੁਆਂਢ ’ਚ ਆਪਣੇ ਸਹੁਰਿਆਂ ਘਰ ਰਹਿ ਰਿਹਾ ਸੀ, ਜਿਸ ਨੇ ਪੁਰਾਣੀ ਰੰਜਿਸ਼ ਤਹਿਤ ਇਸ ਖੌਫਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਮਾਮਲੇ ਸਬੰਧੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਜਿਸ ’ਚ ਗੋਲੀਆਂ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਫਰਾਰ ਹੋਣ ’ਚ ਕਾਮਯਾਬ ਹੋ ਗਿਆ।
Read More : ਵਿਆਹੁਤਾ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼
