Punjab government

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਐਲਾਨ

ਹਰ ਪਰਿਵਾਰ ਲਈ 10 ਲੱਖ ਦਾ ਕੈਸ਼ਲੈਸ ਸਿਹਤ ਬੀਮਾ

ਚੰਡੀਗੜ੍ਹ, 8 ਜੁਲਾਈ : ਪੰਜਾਬੀਆਂ ਲਈ ਵੱਡੀ ਖ਼ੁਸ਼ਖਬਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਹਰ ਪਰਿਵਾਰ ਨੂੰ ਹੁਣ ₹10 ਲੱਖ ਰੁਪਏ ਤੱਕ ਦਾ ਸਾਲਾਨਾ ਕੈਸ਼ਲੈਸ ਸਿਹਤ ਬੀਮਾ ਮਿਲੇਗਾ। ਇਸ ਯੋਜਨਾ ਰਾਹੀਂ 65 ਲੱਖ ਪਰਿਵਾਰ ਲਾਹਾ ਲੈਣਗੇ ਅਤੇ 3 ਕਰੋੜ ਪੰਜਾਬੀਆਂ ਲਈ ਇਹ ਇੱਕ ਇਤਿਹਾਸਕ ਪਲ ਹੋਵੇਗਾ।

ਇੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕੰਮ ਜੋ ਅੱਜ ਕੀਤਾ ਜਾ ਰਿਹਾ ਹੈ, ਉਹ 50 ਸਾਲ ਪਹਿਲਾ ਹੋ ਜਾਣਾ ਚਾਹੀਦਾ ਸੀ ਪਰ ਬਦਕਿਸਮਤੀ ਨਾਲ ਇਹ ਦੇਸ਼ ਤੇ ਰਾਜ ਕਰਨ ਵਾਲਿਆਂ ਦੇ ਏਜੰਡੇਤੇ ਕਦੇ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇਸ ਕਾਰਨ ਹੀ ‘ਆਪਨੇ ਹਮੇਸ਼ਾ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨਤੇ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਉਹ ਜੀਵਨ ਵਿੱਚ ਸਫ਼ਲਤਾ ਹਾਸਲ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਹੁਣ ਤੱਕ ਦੇਸ਼ ਨੂੰ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਰੱਖਿਆ ਹੈ, ਜਿਸ ਕਾਰਨ ਦੇਸ਼ ਪਿੱਛੇ ਰਹਿ ਗਿਆ ਹੈ।

ਸਿੰਗਾਪੁਰ, ਜਾਪਾਨ, ਜਰਮਨੀ ਅਤੇ ਹੋਰ ਦੇਸ਼ਾਂ ਦੀ ਮਿਸਾਲ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਸਫ਼ਲਤਾ ਹਾਸਲ ਕੀਤੀ ਕਿਉਂਕਿ ਇਨ੍ਹਾਂ ਦੇਸ਼ਾਂ ਨੇ ਸਿੱਖਿਆ ਤੇ ਸਿਹਤ ਉੱਤੇ ਧਿਆਨ ਕੇਂਦਰਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ‘ਆਪਵੱਲੋਂ ਅੱਜ-ਕੱਲ੍ਹ ਜੋ ਕੰਮ ਕੀਤਾ ਜਾ ਰਿਹਾ ਹੈ, ਉਹ ਹੀ ਰਾਸ਼ਟਰ ਨਿਰਮਾਣ ਦਾ ਅਸਲ ਕੰਮ ਹੈ। ਇਕ ਮਿਸਾਲ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਭਾਰਤ ਸਰਕਾਰ ਦੇ ਸਿੱਖਿਆ ਬਾਰੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਪਹਿਲੇ ਸਥਾਨ ਉੱਤੇ ਰਿਹਾ ਹੈ, ਜਦੋਂ ਕਿ 2017 ਵਿੱਚ ਇਹ 17ਵੇਂ ਸਥਾਨਤੇ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ, ਭਾਵੇਂ ਉਹ ਸਿੱਖਿਆ ਹੋਵੇ, ਸਿਹਤ ਹੋਵੇ ਜਾਂ ਵਿਕਾਸ, ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜੋ ਸਾਰਿਆਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 200 ਹੋਰ ਕਲੀਨਿਕ ਜਲਦੀ ਸਮਰਪਿਤ ਕੀਤੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜੋ 2 ਅਕਤੂਬਰ ਤੋਂ ਕਾਰਜਸ਼ੀਲ ਹੋਵੇਗੀ, ਜਿਸ ਤੋਂ ਬਾਅਦ ਇਸ ਯੋਜਨਾ ਲਈ ਲੋਕਾਂ ਦੇ ਨਾਮ ਦਰਜ ਕਰਨ ਲਈ ਕੈਂਪ ਲਗਾਏ ਜਾਣਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯੋਜਨਾ ਸਾਰਿਆਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਯਕੀਨੀ ਬਣਾਉਣ ਵੱਲ ਇਕ ਕਦਮ ਹੈ। ਉਨ੍ਹਾਂ ਨੇ ਇਸ ਇਤਿਹਾਸਕ ਦਿਨ ਦੀ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਿਰਫ਼ ਇਕ ਇਮਾਨਦਾਰ ਸਰਕਾਰ ਹੀ ਆਮ ਆਦਮੀ ਦੀ ਭਲਾਈ ਲਈ ਚਿੰਤਤ ਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਹੈ ਪਰ ਜਨਤਾ ਦੇ ਪੈਸੇ ਦੀ ਚੋਰੀ ਨੂੰ ਰੋਕਿਆ ਹੈ, ਜੋ ਵਿਕਾਸ ਅਤੇ ਲੋਕਾਂ ਦੀ ਭਲਾਈਤੇ ਖ਼ਰਚ ਕੀਤਾ ਜਾ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਹਤ ਸੰਭਾਲ ਖੇਤਰ ਲਈ ਇਕ ਇਤਿਹਾਸਕ ਦਿਨ ਹੈ ਕਿਉਂਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਤੋਂ ਸੂਬੇ ਦੀ ਪੂਰੀ ਤਿੰਨ ਕਰੋੜ ਆਬਾਦੀ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਲਈ ਯੋਗ ਹੋਵੇਗੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹੁਣ ਭਾਰਤ ਦਾ ਪਹਿਲਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਕਰਦਾ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਗੁਰੂਆਂ ਵੱਲੋਂ ਦਿੱਤੇ ਗਏ ਸਰਬੱਤ ਦੇ ਭਲੇ ਦੇ ਸੰਦੇਸ਼ `ਤੇ ਅਮਲ ਕਰਦੇ ਹੋਏ ਪੰਜਾਬ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਮੁਫ਼ਤ ਸਿਹਤ ਸੰਭਾਲ ਦਾ ਹੱਕਦਾਰ ਹੋਵੇਗਾ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ। ਇਸ ਯੋਜਨਾ ਤਹਿਤ ਕੋਈ ਆਮਦਨ ਹੱਦ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸਿਰਫ਼ ਯੋਗ ਪਰਿਵਾਰ ਹੀ ਪੰਜ ਲੱਖ ਰੁਪਏ ਤੱਕ ਦੇ ਇਲਾਜ ਦਾ ਲਾਭ ਲੈ ਸਕਦੇ ਸਨ ਪਰ ਹੁਣ ਸਾਰੇ ਨਾਗਰਿਕ ਇਸ ਯੋਜਨਾ ਦੇ ਘੇਰੇ ਵਿੱਚ ਹਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਕੀਮ ਅਧੀਨ ਸਿਹਤ ਕਾਰਡ ਸੇਵਾ ਕੇਂਦਰਾਂ ਵਿੱਚ ਵੀ ਬਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਪਣੇ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਰਾਹੀਂ ਆਨਲਾਈਨ ਰਜਿਸਟਰੇਸ਼ਨ ਜ਼ਰੀਏ ਵੀ ਸਿਹਤ ਕਾਰਡ ਹਾਸਲ ਕੀਤੇ ਜਾ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਕੀਮ ਅਧੀਨ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਮੁਫ਼ਤ ਇਲਾਜ ਹਾਸਲ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀ ਕਾਰਨ ਇਲਾਜ ਖੁਣੋਂ ਨਹੀਂ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਹੋਰ ਲੋਕ-ਪੱਖੀ ਅਤੇ ਵਿਕਾਸ ਮੁਖੀ ਪਹਿਲਕਦਮੀਆਂ ਜਾਰੀ ਰੱਖੇਗੀ।

Read More : ਅੰਮ੍ਰਿਤਸਰ ਹਵਾਈ ਅੱਡੇ ਤੋਂ ਜੱਗੂ ਭਗਵਾਨਪੁਰੀਆ ਦੀ ਭਾਬੀ ਗ੍ਰਿਫਤਾਰ

Leave a Reply

Your email address will not be published. Required fields are marked *