ਡਾਇਰੀਆ ਫੈਲਣ ਤੋਂ ਰੋਕਣ ਲਈ ਐੱਸ. ਡੀ. ਐੱਮ. ਦੀ ਅਗਵਾਈ ’ਚ ਸਮੁੱਚੇ ਵਿਭਾਗਾਂ ਦੀ ਕਮੇਟੀ ਗਠਿਤ
ਪਟਿਆਲਾ, 8 ਜੁਲਾਈ :- ਪਟਿਆਲਾ ’ਚ ਡਾਇਰੀਆ ਦੇ ਕਹਿਰ ਕਾਰਨ ਅੱਜ ਆਖਿਰ ਜ਼ਿਲਾ ਪ੍ਰਸ਼ਾਸਨ ਵੀ ਜਾਗ ਉਠਿਆ ਹੈ। ਪਟਿਆਲਾ ਦੇ ਡੀ. ਸੀ. ਨਿਗਮ ਅਤੇ ਹੋਰ ਅਧਿਕਾਰੀਆਂ ਨੂੰ ਲੈ ਕੇ ਅੱਜ ਡਾਇਰੀਆ ਫੈਲਣ ਵਾਲੀ ਥਾਂ ਅਲੀਪੁਰ ਅਰਾਈਆਂ ਪੁੱਜੇ ਹਨ, ਜਿਥੇ ਉਨ੍ਹਾਂ ਨੇ ਪੀੜਤ ਲੋਕਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਇਸ ਤੋਂ ਬਾਅਦ ਹਸਪਤਾਲ ਦਾ ਦੌਰਾ ਵੀ ਕੀਤਾ ਹੈ।
ਇਸ ਮੌਕੇ ਡੀ. ਸੀ. ਨੇ ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਹਿਤੇਂਦਰ ਕੌਰ, ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਅਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਡਾਇਰੀਆ ਦੇ ਮਾਮਲਿਆਂ ਦਾ ਜਾਇਜ਼ਾ ਲਿਆ।
ਡੀ.ਸੀ. ਡਾ. ਪ੍ਰੀਤੀ ਯਾਦਵ ਨੇ 3 ਦਿਨਾਂ ਬਾਅਦ ਅੱਜ ਦਾਅਵਾ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਾਇਰੀਆ ਦੇ ਮਾਮਲੇ ਵਧਣ ਤੋਂ ਰੋਕਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਕੀਤੀ ਜਾਵੇ ਅਤੇ ਇਸ ’ਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਨੇ ਡਾਇਰੀਆ ਰੋਗ ਫੈਲਣ ਦੇ ਕਾਰਨਾਂ ਦਾ ਪਤਾ ਲਾਉਣ ਸਮੇਤ ਇਸ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਐੱਸ. ਡੀ. ਐੱਮ. ਦੀ ਅਗਵਾਈ ਹੇਠ ਕਮੇਟੀ ਦਾ ਵੀ ਗਠਨ ਕੀਤਾ, ਜਿਸ ’ਚ ਜਲ ਸਪਲਾਈ ਤੇ ਸੀਵਰੇਜ ਬੋਰਡ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ।
Read More : ‘ਆਪ’ ਵਲੋਂ ਤਲਬੀਰ ਗਿੱਲ ਹਲਕਾ ਮਜੀਠਾ ਦੇ ਇੰਚਾਰਜ ਨਿਯੁਕਤ