ਸੂਬਾ ਪ੍ਰਧਾਨ ਨੇ ਤਲਬੀਰ ਗਿੱਲ ਦਾ ਮੂੰਹ ਮਿੱਠਾ ਕਰਵਾ ਕੇ ਦਿੱਤਾ ਥਾਪੜਾ
ਮਜੀਠਾ, 12 ਜੁਲਾਈ :-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਹਲਕਾ ਮਜੀਠਾ ਦੇ ਨਵ-ਨਿਯੁਕਤ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੂੰ ਥਾਪੜਾ ਦਿੰਦਿਆਂ ਕਿਹਾ ਕਿ ਮਿਹਨਤੀ ਤੇ ਦੂਰਅੰਦੇਸ਼ੀ ਸੋਚ ਵਾਲੇ ਆਗੂਆਂ ਤੇ ਵਰਕਰਾਂ ਨੂੰ ਹਮੇਸ਼ਾ ਸਾਡੀ ਪਾਰਟੀ ਸਨਮਾਨ ਦਿੰਦੀ ਹੈ, ਜਿਸ ਕਰਕੇ ਹਰ ਵਰਗ ਦੇ ਲੋਕਾਂ ਦੀ ਪਹਿਲੀ ਪਸੰਦ ਆਮ ਆਦਮੀ ਪਾਰਟੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਮੇਤ ਦੂਸਰੀਆਂ ਸਿਆਸੀ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ ਪਰ ਉਹ ਆਪਣੀ ਸਿਆਸਤ ਚਮਕਾਉਣ ਲਈ ਆਏ ਦਿਨ ਡਰਾਮੇਬਾਜ਼ੀ ਕਰਦੀਆਂ ਹਨ, ਜਿਸ ਕਰਕੇ ਲੋਕਾਂ ਨੇ ਇਨ੍ਹਾਂ ਪਾਰਟੀਆਂ ਨੂੰ ਸਦਾ ਵਾਸਤੇ ਨਕਾਰ ਕੇ ਰੱਖ ਦਿੱਤਾ ਹੈ।
ਪ੍ਰਧਾਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਵੀ ਕਾਂਗਰਸੀ ਵਿਧਾਇਕ ਹਮੇਸ਼ਾ ਸੈਸ਼ਨ ਦਾ ਬਾਈਕਾਟ ਕਰਕੇ ਆਪਣਾ ਪਿੱਛਾ ਛੁਡਾਉਂਦੇ ਹਨ ਕਿਉਂਕਿ ਉਨ੍ਹਾਂ ਕੋਲ ਬੋਲਣ ਵਾਸਤੇ ਕੋਈ ਮੁੱਦਾ ਨਹੀਂ ਕਿਉਂਕਿ ਉਹ ਖੁਦ ਭਲੀ-ਭਾਂਤ ਜਾਣਦੇ ਹਨ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤੀ ਹੈ। ਉਨਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ’ਚ ਰਹਿੰਦੇ ਵਿਕਾਸ ਕਾਰਜ ਪਹਿਲ ਦੇ ਅਾਧਾਰ ’ਤੇ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖੜ੍ਹੀ ਉਤਰੇਗੀ।
ਉਨ੍ਹਾਂ ਕਿਹਾ ਕਿ 2027 ਦੀਆ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸਮੇਤ ਦੂਸਰੀਆਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਮੁੜ ਜ਼ਮਾਨਤਾਂ ਜ਼ਬਤ ਹੋਣਗੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣੇਗੀ। ਇਸ ਮੌਕੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਤਲਬੀਰ ਸਿੰਘ ਗਿੱਲ ਦਾ ਮੂੰਹ ਮਿੱਠਾ ਕਰਵਾਇਆ ਗਿਆ ।
ਇਸ ਸਮੇਂ ਸ. ਗਿੱਲ ਨੇ ਕਿਹਾ ਕਿ ਮੈਂ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਵਿਧਾਨ ਸਭਾ ਹਲਕਾ ਮਜੀਠਾ ਦੀ ਚੋਣ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਪਾਵਾਂਗਾ। ਇਸ ਮੌਕੇ ਵਿਧਾਇਕ ਸਵਰਣ ਸਿੰਘ ਧੁੰਨ, ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ, ਗੁਰਭੇਜ ਸਿੰਘ ਭੀਲੋਵਾਲ ਸਮੇਤ ਮੋਹਤਬਰ ਸ਼ਾਮਲ ਸਨ।
Read More : ਅਦਾਲਤ ਵੱਲੋਂ ਨਗਰ ਨਿਗਮ ਪਟਿਆਲਾ ਦੀ ਚੱਲ ਜਾਇਦਾਦ ਨੂੰ ਅਟੈਚ ਕਰਨ ਦੇ ਹੁਕਮ