ਭਾਰਤ ਦਾ ਮੋਸਟ ਵਾਂਟੇਡ ਪਵਿੱਤਰ ਸਿੰਘ ਬਟਲਾ ਵੀ ਕਾਬੂ
ਕੈਲੀਫੋਰਨੀਆ, 13 ਜੁਲਾਈ : ਅਮਰੀਕਾ ਵਿਚ ਫੈੱਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫ. ਬੀ. ਆਈ) ਨੇ ਭਾਰਤ ਤੋਂ ਭੱਜ ਕੇ ਅਮਰੀਕਾ ਵਿਚ ਲੁਕੇ ਹੋਏ ਗੈਂਗਸਟਰਾਂ ਅਤੇ ਗਰਮਖਿਆਲੀ ਅੱਤਵਾਦੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇਕ ਗੈਂਗ ਨਾਲ ਸਬੰਧਤ ਅਗਵਾ ਅਤੇ ਤਸ਼ੱਦਦ ਦੇ ਮਾਮਲੇ ਵਿਚ 8 ਭਾਰਤੀ ਮੂਲ ਦੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਨ੍ਹਾਂ ਵਿਚ ਸਭ ਤੋਂ ਮਹੱਤਵਪੂਰਨ ਨਾਮ ਪਵਿੱਤਰ ਸਿੰਘ ਉਰਫ ਪਵਿੱਤਰ ਬਟਾਲਾ ਦਾ ਹੈ, ਜੋ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ ਅਤੇ ਭਾਰਤ ਵਿਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੂੰ ਵੀ ਲੋੜੀਂਦਾ ਸੀ। ਐੱਨ. ਆਈ. ਏ. ਨੇ ਉਸ ਵਿਰੁੱਧ ਚਾਰਜਸ਼ੀਟ ਵੀ ਦਾਇਰ ਕੀਤੀ ਹੈ।
ਅਧਿਕਾਰੀਆਂ ਅਨੁਸਾਰ 11 ਜੁਲਾਈ 2025 ਨੂੰ ਐੱਫ. ਬੀ. ਆਈ ਅਤੇ ਹੋਰ ਏਜੰਸੀਆਂ ਨੇ ਕੈਲੀਫੋਰਨੀਆ ਦੇ ਸੈਨ ਜੋਆਕੁਇਨ ਕਾਉਂਟੀ ਵਿਚ ਇਕੋ ਸਮੇਂ 5 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਕਾਰਵਾਈ ਵਿਚ ਦਿਲਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਵਿਸ਼ਾਲ, ਪਵਿੱਤਰ ਸਿੰਘ, ਗੁਰਤਾਜ ਸਿੰਘ, ਮਨਪ੍ਰੀਤ ਰੰਧਾਵਾ ਅਤੇ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਨ੍ਹਾਂ ਸਾਰਿਆਂ ਵਿਰੁੱਧ ਅਗਵਾ, ਤਸ਼ੱਦਦ, ਗ਼ੈਰ-ਕਾਨੂੰਨੀ ਕੈਦ, ਅਪਰਾਧਿਕ ਸਾਜ਼ਿਸ਼, ਗਵਾਹਾਂ ਨੂੰ ਡਰਾਉਣ, ਅਰਧ-ਆਟੋਮੈਟਿਕ ਹਥਿਆਰ ਨਾਲ ਹਮਲਾ, ਦਹਿਸ਼ਤ ਫੈਲਾਉਣ ਦੀ ਧਮਕੀ, ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਰੱਖਣ, ਮਸ਼ੀਨ ਗਨ ਅਤੇ ਅਸਾਲਟ ਰਾਈਫਲਾਂ ਰੱਖਣ, ਸ਼ਾਰਟ-ਬੈਰਲ ਰਾਈਫਲਾਂ ਬਣਾਉਣ ਅਤੇ ਗੈਰ-ਕਾਨੂੰਨੀ ਮੈਗਜ਼ੀਨ ਵੇਚਣ ਵਰਗੇ ਗੰਭੀਰ ਦੋਸ਼ ਦਰਜ ਕੀਤੇ ਗਏ ਹਨ। ਸਾਰੇ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਮਰੀਕਾ ਦੀ ਇਕ ਜੇਲ ਵਿਚ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਕਾਰਵਾਈ ਦੌਰਾਨ ਮੁਲਜ਼ਮਾਂ ਤੋਂ 5 ਪਿਸਤੌਲ (ਆਟੋਮੈਟਿਕ ਗਲਾਕ), ਇਕ ਅਸਾਲਟ ਰਾਈਫਲ, ਸੈਂਕੜੇ ਗੋਲੀਆਂ, ਉੱਚ-ਸਮਰੱਥਾ ਵਾਲੇ ਮੈਗਜ਼ੀਨ ਅਤੇ $15,000 ਨਕਦ ਜ਼ਬਤ ਕੀਤੇ ਗਏ। ਗ੍ਰਿਫ਼ਤਾਰ ਮੁਲਜ਼ਮਾਂ ਵਿਚੋਂ ਸਭ ਤੋਂ ਮਹੱਤਵਪੂਰਨ ਨਾਮ ਪਵਿੱਤਰ ਸਿੰਘ ਉਰਫ ਪਵਿੱਤਰ ਬਟਾਲਾ ਦਾ ਹੈ, ਜੋ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ ਅਤੇ ਭਾਰਤ ਦੀ ਐਨਆਈਏ ਅਤੇ ਪੰਜਾਬ ਪੁਲਿਸ ਨੂੰ ਮੋਸਟ ਵਾਂਟੇਡ ਹੈ।
Read More : ਐੱਨ. ਸੀ. ਆਰ. ਟੀ. ਦਾ ਵੱਡਾ ਕਦਮ