furniture market

ਚੰਡੀਗੜ੍ਹ ਦੀ ਪੁਰਾਣੀ ਫਰਨੀਚਰ ਮਾਰਕੀਟ ਢਹਿ-ਢੇਰੀ 

ਸਾਰੇ ਵਿਭਾਗ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰਨ : ਡੀ. ਸੀ.

ਚੰਡੀਗੜ੍ਹ, 20 ਜੁਲਾਈ :  ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ-53 ‘ਚ ਸਰਕਾਰੀ ਜ਼ਮੀਨ ‘ਤੇ ਬਣੀ ਪੁਰਾਣੀ ਫਰ਼ਨੀਚਰ ਮਾਰਕੀਟ ‘ਤੇ ਪੀਲਾ ਪੰਜਾ ਚਲਾ ਕੇ ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ਨੂੰ ਕੀਤਾ ਢਹਿ-ਢੇਰੀ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਸਵੇਰੇ 7 ਵਜੇ ਤੋਂ ਇਹ ਕਾਰਵਾਈ ਸ਼ੁਰੂ ਕੀਤੀ।

ਇਸ ਸਬੰਧੀ ਚੰਡੀਗੜ੍ਹ ਦੇ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ ਐੱਸ. ਡੀ. ਐੱਮਜ਼ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਿਸੇ ਸ਼ਰਾਰਤੀ ਅਨਸਰ ਵਲੋਂ ਮਾਹੌਲ ਨੂੰ ਖ਼ਰਾਬ ਨਾ ਕੀਤਾ ਜਾ ਸਕੇ।

ਡੀਸੀ ਨੇ ਸਾਰੇ ਵਿਭਾਗਾਂ ਨੂੰ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ ਹੈ ਤਾਂ ਜੋ ਕੋਈ ਹਫੜਾ-ਦਫੜੀ ਨਾ ਹੋਵੇ। ਨਾਲ ਹੀ, ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਪੂਰੇ ਕਰਨ ਅਤੇ ਮੌਕੇ ‘ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਮੌਕੇ ‘ਤੇ ਪਹੁੰਚ ਗਈ ਹੈ। ਇਸ ਦੌਰਾਨ ਸੜਕ ਨੂੰ ਵੀ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ।

ਐਤਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ, ਸੈਕਟਰ-53/54 ਤੋਂ ਮੋਹਾਲੀ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਆਉਣ-ਜਾਣ ਲਈ ਦੂਜਾ ਰਸਤਾ ਅਪਣਾਉਣ ਲਈ ਕਿਹਾ ਹੈ।

Read More : ਹੋਟਲ ’ਚ ਦੇਹ ਵਪਾਰ ਦਾ ਪਰਦਾਫਾਸ਼

Leave a Reply

Your email address will not be published. Required fields are marked *