ਪਾਕਿ ਤੋਂ ਮੰਗਵਾਈ ਕਰੋੜਾਂ ਦੀ ਹੈਰੋਇਨ ਸਮੇਤ 4 ਗ੍ਰਿਫਤਾਰ
ਅਜਨਾਲਾ, 21 ਜੁਲਾਈ :-ਅੱਜ ਜ਼ਿਲਾ ਅੰਮ੍ਰਿਤਸਰ ਵਿਚ ਪਾਕਿਸਤਾਨ ਤੋਂ ਮੰਗਵਾਈ ਗਈ 2 ਕਿਲੋ 200 ਗ੍ਰਾਮ ਹੈਰੋਇਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਕੀਮਤ ਦੱਸੀ ਜਾ ਰਹੀ, ਸਮੇਤ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਰਮਦਾਸ ਪੁਲਸ ਦੇ ਨਾਲ ਚਲਾਏ ਨਸ਼ਿਆਂ ਵਿਰੁੱਧ ਸਾਂਝੇ ਆਪ੍ਰੇਸ਼ਨ ਤਹਿਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਥਾਣਾ ਰਮਦਾਸ ਦੀ ਪੁਲਸ ਵੱਲੋਂ ਏ. ਜੀ. ਟੀ. ਐੱਫ਼. ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਮਿਲੀ ਖਾਸ ਮੁਖਬਰ ਦੀ ਇਤਲਾਹ ’ਤੇ ਰਮਦਾਸ ਦੇ ਪਿੰਡ ਜੱਟਾ ਪਸ਼ੀਆ ਦੇ ਤਿਕੌਣੇ ਮੋੜ ’ਤੇ ਲਾਏ ਗਏ ਨਾਕੇ ਦੌਰਾਨ ਚਾਰ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿਚ ਗ੍ਰਿਫਤਾਰ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਕਿਲੋ 200 ਗ੍ਰਾਮ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ।
ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਥਾਣਾ ਰਮਦਾਸ ਅੰਦਰ ਮੁਕੱਦਮਾ ਦਰਜ ਕੀਤਾ ਗਿਆ ਹੈ।
Read More : 100 ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੇ ਕੇਂਦਰੀ ਜੇਲ ’ਚ ਮਾਰਿਆ ਛਾਪਾ