ਭਵਾਨੀਗੜ੍ਹ, 23 ਜੁਲਾਈ : ਜ਼ਿਲਾ ਸੰਗਰੂਰ ਦੇ ਪਿੰਡ ਬਲਿਆਲ ਵਿਖੇ ਆਪਣੇ ਦੋਸਤ ਦੇ ਘਰ ਗਏ ਇਕ ਗਰੀਬ ਵਰਗ ਨਾਲ ਸਬੰਧਤ 19 ਸਾਲਾ ਨੌਜਵਾਨ ਦੇ ਕੂਲਰ ਨਾਲ ਅਚਾਨਕ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ ਛੋਟੀ ਬਲਿਆਲ ਰਹਿੰਦੇ ਆਪਣੇ ਦੋਸਤ ਕੁਲਦੀਪ ਸਿੰਘ ਨੂੰ ਮਿਲਣ ਲਈ ਉਸ ਦੇ ਘਰ ਗਿਆ ਸੀ। ਜਿਥੇ ਉਸ ਨੇ ਆਪਣੇ ਦੋਸਤ ਨਾਲ ਗੱਲਬਾਤ ਕਰਦੇ ਸਮੇਂ ਕਮਰੇ ਅੰਦਰ ਚੱਲ ਰਹੇ ਕੂਲਰ ’ਤੇ ਜਦੋਂ ਅਚਾਨਕ ਆਪਣੀ ਬਾਂਹ ਰੱਖੀ ਤਾਂ ਕੂਲਰ ’ਚ ਕਰੰਟ ਹੋਣ ਕਾਰਨ ਗੁਰਪ੍ਰੀਤ ਸਿੰਘ ਨੂੰ ਕਰੰਟ ਲੱਗ ਜਾਣ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਲਈ ਮੌਕੇ ਤੋਂ ਸਥਾਨਕ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਇਸ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ।
Read More : ਯੂ. ਟੀ. ਪ੍ਰਸ਼ਾਸਨ ਨੇ ਕਿਰਨ ਖੇਰ ਨੂੰ ਭੇਜਿਆ 12.76 ਲੱਖ ਦਾ ਨੋਟਿਸ