ਜਥੇਦਾਰਾਂ ਦੀ ਨਿਯੁਕਤੀ ਸਮੇਤ ਹੋਰ ਮਸਲਿਆਂ ‘ਤੇ ਹੋਵੇਗੀ ਵਿਚਾਰ : ਐਡਵੋਕੇਟ ਧਾਮੀ
ਅੰਮ੍ਰਿਤਸਰ, 24 ਜੁਲਾਈ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਤਹਿ ਕਰਨ ਅਤੇ ਤਖਤ ਸਾਹਿਬਾਨ ਦੀ ਮਰਿਆਦਾ ਸਬੰਧੀ ਸਿੱਖ ਪੰਥ ‘ਚ ਦੁਬਿਧਾਵਾਂ ਨੂੰ ਮਿਲ ਬੈਠ ਅਤੇ ਆਪਸੀ ਰਾਏ ਤੇ ਸਹਿਮਤੀ ਬਣਾਉਂਣ ਦੇ ਯਤਨਾਂ ਤਹਿਤ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ ਤਖਤ 5 ਅਗਸਤ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਬੁਲਾਇਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਮਸਲੇ ‘ਤੇ ਲਗਾਤਾਰ ਯਜਨ ਕੀਤੇ ਜਾ ਰਹੇ ਹਨ। ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਸੁਝਾਅ ਪ੍ਰਾਪਤ ਕਰਨ ਤੋਂ ਬਾਅਦ 26 ਜੂਨ ਨੂੰ 34 ਮੈਂਬਰੀ ਕਮੇਟੀ ਗਠਿਤ ਕਰਦਿਆ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ, ਸਿੱਖ ਵਿਦਵਾਨ ਤੇ ਸੰਪ੍ਰਦਾਵਾਂ ਦੇ ਆਗੂ ਸ਼ਾਮਲ ਕੀਤੇ ਹਨ।
24 ਮਾਰਚ 2025 ਨੂੰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮੱਦੇਨਜ਼ਰ ਇਕ ਅਹਿਮ ਐਲਾਨ ਕਰਦਿਆ ਕਿਹਾ ਸੀ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਜਲਦ ਹੀ ਨਿਯਮ ਤਹਿ ਕੀਤੇ ਜਾਣਗੇ ਅਤੇ ਇਸ ਕਾਰਜ ਵਾਸਤੇ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਜਾਵੇਗੀ। ਇਸ ਸਬੰਧੀ ਆਉਂਦੇ ਬਜਟ ਇਜਲਾਸ ਵਿਚ ਮਤਾ ਲਿਆ ਕੇ ਪ੍ਰਵਾਨਗੀ ਲਈ ਜਾਵੇਗੀ।
Read More : ਬੀ. ਐੱਸ. ਐੱਫ. ਅਤੇ ਸੀ. ਆਈ. ਏ. ਨੇ ਲਾਇਆ ਟ੍ਰੈਪ, 2 ਸਮੱਗਲਰ ਗ੍ਰਿਫਤਾਰ