Aam Aadmi Clinic

ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ

ਦਵਾਈ ਲੈਣ ਆਏ ਮਰੀਜ਼ਾਂ ਤੋਂ ਲਈ ਫੀਡਬੈਕ

ਪਟਿਆਲਾ, 26 ਜੁਲਾਈ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਗੁਣਵੱਤਾ ਦਾ ਮੁਲਾਂਕਣ ਕਰਨਾ ਅਤੇ ਇਹ ਯਕੀਨੀ ਬਣਾਉਣਾ ਸੀ ਕਿ ਨੇੜਲੇ ਵਸਨੀਕਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਆਪਣੇ ਨਿਰੀਖਣ ਦੌਰਾਨ, ਡਾ. ਬਲਬੀਰ ਸਿੰਘ ਨੇ ਕਲੀਨਿਕ ਵਿੱਚ ਦਵਾਈਆਂ ਦੀ ਉਪਲਬਧਤਾ ਅਤੇ ਟੈਸਟਿੰਗ ਸਹੂਲਤਾਂ ਦੀ ਗੁਣਵੱਤਾ ਤੋਂ ਸੰਤੁਸ਼ਟੀ ਦਾ ਪਤਾ ਲਗਾਉਣ ਲਈ ਮਰੀਜ਼ਾਂ ਨਾਲ ਗੱਲਬਾਤ ਕੀਤੀ। ਇਸ ਸਮੇਂ ਮਰੀਜ਼ਾਂ ਨੇ ਕਲੀਨਿਕ ਦੇ ਸਟਾਫ਼ ਦੇ ਯਤਨਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਸ਼ਲਾਘਾ ਕਰਦੇ ਹੋਏ, ਪ੍ਰਦਾਨ ਕੀਤੀਆਂ ਸੇਵਾਵਾਂ ਤੋਂ ਆਪਣੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਦੱਸਿਆ ਕਿ ‘‘ਹਰ ਨਾਗਰਿਕ ਦੇ ਦਰਵਾਜ਼ੇ ’ਤੇ ਪਹੁੰਚਯੋਗ ਅਤੇ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਕਲੀਨਿਕ ਦਾ ਅਚਨਚੇਤ ਦੌਰਾ ਕਰਨ ਦਾ ਮਕਸਦ ਵੀ ਲੋਕਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਹੀ ਹੈ।

Read More : 6 ਕਿਲੋ ਹੈਰੋਇਨ ਸਮੇਤ 4 ਨਸ਼ਾ ਸਮੱਗਲਰ ਗ੍ਰਿਫ਼ਤਾਰ

Leave a Reply

Your email address will not be published. Required fields are marked *