ਡੀ. ਟੀ. ਸੀ. ਨੂੰ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ, 29 ਜੁਲਾਈ : ਟਰਾਂਸਪੋਰਟ ਵਿਭਾਗ ’ਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਇਕ ਵੱਡਾ ਕਦਮ ਚੁੱਕਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੀਆਂ 9 ਡਾਟਾ ਐਂਟਰੀ ਆਪ੍ਰੇਟਰ, ਇਕ ਸੁਰੱਖਿਆ ਮੁਲਾਜ਼ਮ ਦੀਆਂ ਸੇਵਾਵਾਂ ਬਰਖ਼ਾਸਤ ਕਰ ਦਿੱਤੀਆਂ ਹਨ।
ਇਨ੍ਹਾਂ ਸਾਰਿਆਂ ਨੂੰ ਵਿਭਾਗ ਨੇ ਆਊਟਸੋਰਸ ਰਾਹੀਂ ਰੱਖਿਆ ਸੀ, ਜਦਕਿ ਡਿਪਟੀ ਟਰਾਂਸਪੋਰਟ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਥੇ ਹੀ, ਸੀਨੀਅਰ ਸਹਾਇਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ’ਚ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਸਾਰੀ ਕਾਰਵਾਈ ਆਰਸੀ ਤੇ ਡਰਾਈਵਿੰਗ ਲਾਇਸੈਂਸ ’ਚ ਚੱਲ ਰਹੇ ਭ੍ਰਿਸ਼ਟਾਚਾਰ ਨੂੰ ਲੈ ਕੇ ਕੀਤੀ ਗਈ ਹੈ।
Read More : ਓਵਰਫਲੋ ਹੋ ਕੇ ਟੁੱਟਿਆ ਸੂਆ, 25 ਏਕੜ ਝੋਨਾ ਪ੍ਰਭਾਵਿਤ