ਰੈਲੀ ਦੇ ਪ੍ਰਬੰਧਾਂ ਲਈ ਸਾਹਿਬ ਸਿੰਘ ਮੁੱਛਲ ਨੂੰ ਸੌਂਪੀ ਜ਼ਿੰਮੇਵਾਰੀ
ਅੰਮ੍ਰਿਤਸਰ, 29 ਜੁਲਾਈ : ਪੰਜਾਬ ’ਚ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ’ਚ ਵਿਸ਼ਾਲ ਰੈਲੀ ਕਰਨ ਦਾ ਐਲਾਨ ਕੀਤਾ ਹੈ।
ਵਿਧਾਨ ਸਭਾ ਹਲਕਾ ਦੱਖਣੀ ਅੰਮ੍ਰਿਤਸਰ ਤੋਂ ਭਾਜਪਾ ਦੇ ਸੀਨੀਅਰ ਆਗੂ ਸਾਹਿਬ ਸਿੰਘ ਮੁੱਛਲ ਦੀ ਅਗਵਾਈ ’ਚ ਪਹੁੰਚੇ ਵਫਦ ਨਾਲ ਮੀਟਿੰਗ ਕਰਨ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੈਲੀ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਖਾਸ ਤੌਰ ’ਤੇ ਹਾਜ਼ਰ ਸਨ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਇਹ ਵਿਸ਼ਾਲ ਰੈਲੀ 6 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਕੀਤੀ ਜਾਵੇਗੀ ਜਿਸ ਨੂੰ ਸਫਲ ਬਣਾਉਣ ਲਈ ਸਾਰੇ ਪ੍ਰਬੰਧ ਸਾਹਿਬ ਸਿੰਘ ਮੁੱਛਲ ਕਰਨਗੇ।
ਉਨ੍ਹਾਂ ਕਿਹਾ ਕਿ 2027 ’ਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ ਜਿਹੜੀ ਸੂਬੇ ਨੂੰ ਨਸ਼ਿਆਂ, ਬੇਰੋਜ਼ਗਾਰੀ ਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰੇਗੀ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਾਹਿਬ ਸਿੰਘ ਮੁੱਛਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਤਕੜੇ ਹੋ ਕੇ ਕੰਮ ਕਰਨ ਦਾ ਥਾਪੜਾ ਦਿੱਤਾ।
Read More : ਮੇਰਾ ਜ਼ਮੀਰ ਮੈਨੂੰ ਭਾਰਤ-ਪਾਕਿ ਮੈਚ ਦੇਖਣ ਦੀ ਇਜਾਜ਼ਤ ਨਹੀਂ ਦਿੰਦਾ : ਓਵੈਸੀ