ਹੁਸ਼ਿਆਰਪੁਰ

ਪੇਪਰ ਦੇਣ ਜਾ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ’ਚ ਮੌਤ

ਦਸੂਹਾ-ਮਿਆਣੀ ਰੋਡ ’ਤੇ ਵਾਪਰਿਆ ਦਰਦਨਾਕ ਹਾਦਸਾ; ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ

ਦਸੂਹਾ, 12 ਮਾਰਚ: ਅੱਜ ਸਵੇਰੇ ਮਿਆਣੀ ਰੋਡ ਦਸੂਹਾ ਵਿਖੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ 12ਵੀਂ ਜਮਾਤ ਦੇ ਇਕ ਵਿਦਿਆਰਥੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (18) ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਮੁੰਡੀਆਂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ, ਜੋ ਕਿ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦਾ ਵਿਦਿਆਰਥੀ ਸੀ, ਅੱਜ ਆਪਣੀ ਐਕਟਿਵਾ ’ਤੇ ਪੰਜਾਬੀ ਦਾ ਪੇਪਰ ਦੇਣ ਲਈ ਸੰਤ ਅਰਜਨ ਸਿੰਘ ਸਕੂਲ ਸਥਿਤ ਪ੍ਰੀਖਿਆ ਕੇਂਦਰ ’ਚ ਜਾ ਰਿਹਾ ਸੀ। ਜਦੋਂ ਉਹ ਸਕੂਲ ਦੇ ਨਜ਼ਦੀਕ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਥਾਣਾ ਦਸੂਹਾ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦਸੂਹਾ ਦੀ ਲਾਸ਼ਘਰ (ਮੁਰਦਾਘਰ) ’ਚ ਰੱਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਸਬੰਧੀ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Read More : ਸਰਾਫ਼ ਦੇ ਘਰ ਡਕੈਤੀ ਮਾਮਲੇ ’ਚ ਪੁਲਸ ਨੂੰ ਮਿਲੀ ਵੱਡੀ ਸਫਲਤਾ, 4 ਮੁਲਜ਼ਮ ਕਾਬੂ

Leave a Reply

Your email address will not be published. Required fields are marked *