ਲਹਿਰਾਗਾਗਾ, 13 ਅਕਤੂਬਰ : ਲਹਿਰਾਗਾਗਾ ਦੇ ਨੇੜਲੇ ਇਕ ਪਿੰਡ ਦੀ ਜਬਰ-ਜ਼ਨਾਹ ਦੀ ਸ਼ਿਕਾਰ ਇਕ 16 ਸਾਲਾਂ ਲੜਕੀ ਨੇ ਸਿਵਲ ਹਸਪਤਾਲ ਸੰਗਰੂਰ ਵਿਖੇ ਲੜਕੇ ਨੂੰ ਜਨਮ ਦਿੱਤਾ ਹੈ।
ਡੀ. ਐੱਸ. ਪੀ. ਲਹਿਰਾ ਦੀਪਇੰਦਰ ਸਿੰਘ ਜੇਜੀ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਨਾਬਾਲਿਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ, ਜਿਸ ’ਤੇ ਪੀੜਤ ਲੜਕੀ ਦੇ ਬਿਆਨ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਫਰਵਰੀ 2025 ਨੂੰ ਲੜਕੀ ਜਿਸ ਦੀ ਉਮਰ 16 ਸਾਲ ਹੈ, ਘਰ ’ਚ ਇਕੱਲੀ ਸੀ ਤਾਂ ਦੋ ਅਣਪਛਾਤੇ ਨੌਜਵਾਨਾਂ ਨੇ ਘਰ ’ਚ ਦਾਖਲ ਹੋ ਕੇ ਉਸ ਦੇ ਮੂੰਹ ਅਤੇ ਹੱਥ ਰੱਖ ਕੇ ਉਸ ਨਾਲ ਜਬਰ-ਜ਼ਨਾਹ ਕੀਤਾ।
ਉਨ੍ਹਾਂ ਨੌਜਵਾਨਾਂ ਦੀ ਉਮਰ 21-22 ਸਾਲ ਲੱਗਦੀ ਸੀ ਅਤੇ ਉਹ ਜਬਰ-ਜ਼ਨਾਹ ਕਰਨ ਤੋਂ ਬਾਅਦ ਧਮਕੀਆਂ ਦੇ ਕੇ ਚਲੇ ਗਏ। 11 ਅਕਤੂਬਰ ਨੂੰ ਲੜਕੀ ਦੇ ਪੇਟ ’ਚ ਦਰਦ ਹੋਇਆ ਤਾਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਪੀੜਤ ਲੜਕੀ ਨੇ ਇਕ ਲੜਕੇ ਨੂੰ ਜਨਮ ਦਿੱਤਾ ਹੈ। ਜੇਜੀ ਨੇ ਦੱਸਿਆ ਹੈ ਕਿ ਮੁਕੱਦਮਾ ਦਰਜ ਕਰ ਲਿਆ ਹੈ ਪਰ ਮੁਲਜ਼ਮਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
Read More : ਸੰਗਰੂਰ ਹਲਕੇ ‘ਚ 12 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ