ਕਿਸਾਨ ਅੰਦੋਲਨ ਨਾਲ ਸਬੰਧਤ ਮਾਣਹਾਨੀ ਪਟੀਸ਼ਨ ਕੀਤੀ ਖਾਰਜ
ਬਠਿੰਡਾ, 1 ਅਗਸਤ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕਿਸਾਨ ਅੰਦੋਲਨ ਨਾਲ ਜੁੜੇ ਇਕ ਟਵੀਟ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਲੋਕ ਸਭਾ ਮੈਂਬਰ ਕੰਗਨਾ ਰਣੌਤ ਨੂੰ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ 2021 ਵਿਚ ਬਠਿੰਡਾ ਵਿਖੇ ਦਾਇਰ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕੰਗਨਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਦਰਅਸਲ ‘ਚ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਇਕ ਕਿਸਾਨ ਮਹਿਲਾ ਦੀ ਫੋਟੋ ਪੋਸਟ ਕਰ ਕੇ ਦੋਸ਼ ਲਗਾਇਆ ਗਿਆ ਸੀ ਕਿ ਇਨ੍ਹਾਂ ਮਹਿਲਾਵਾਂ ਨੂੰ ਪੈਸੇ ਦੇ ਕੇ ਕਿਸਾਨ ਅੰਦੋਲਨ ਵਿੱਚ ਲਿਆਂਦਾ ਗਿਆ ਹੈ। ਕੰਗਨਾ ਰਣੌਤ ਦੇ ਇਸ ਬਿਆਨ ਵਿਰੁੱਧ ਬਠਿੰਡਾ ਦੀ ਮਹਿੰਦਰ ਕੌਰ ਨੇ 2021 ਵਿੱਚ ਮਾਣਹਾਨੀ ਦੀ ਸ਼ਿਕਾਇਤ ਦਾਇਰ ਕਾਰਵਾਈ ਸੀ। ਕੰਗਨਾ ਨੇ ਹਾਈ ਕੋਰਟ ਤੋਂ ਇਸ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਜਸਟਿਸ ਤ੍ਰਿਭੁਵਨ ਦਹੀਆ ਦੀ ਸਿੰਗਲ ਬੈਂਚ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪਹਿਲੀ ਨਜ਼ਰੇ ਕੰਗਨਾ ਵਿਰੁੱਧ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਅਤੇ 500 ਦੇ ਤਹਿਤ ਮਾਣਹਾਨੀ ਦਾ ਮਾਮਲਾ ਬਣਦਾ ਹੈ। ਅਦਾਲਤ ਨੇ ਕਿਹਾ ਕਿ ਬਠਿੰਡਾ ਮੈਜਿਸਟ੍ਰੇਟ ਵੱਲੋਂ ਕੰਗਨਾ ਨੂੰ ਤਲਬ ਕਰਨ ਦਾ ਹੁਕਮ ਪੂਰੀ ਤਰ੍ਹਾਂ ਜਾਇਜ਼ ਹੈ ਅਤੇ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਹੈ।
ਮੈਜਿਸਟ੍ਰੇਟ ਨੇ ਇਸ ਟਿੱਪਣੀ ਨੂੰ ਇਤਰਾਜ਼ਯੋਗ ਮੰਨਦੇ ਹੋਏ ਸੰਮਨ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਇੱਕ ਮਸ਼ਹੂਰ ਅਦਾਕਾਰਾ ਹੋਣ ਦੇ ਨਾਤੇ ਕੰਗਨਾ ਨੂੰ ਜਨਤਕ ਪਲੇਟਫਾਰਮ ‘ਤੇ ਟਿੱਪਣੀ ਕਰਦੇ ਸਮੇਂ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਸੀ। ਹਾਈ ਕੋਰਟ ਨੇ ਵੀ ਇਸ ਦਲੀਲ ਨੂੰ ਸਵੀਕਾਰ ਕੀਤਾ ਅਤੇ ਕਿਹਾ ਕਿ ਸਬੂਤਾਂ ਦੀ ਸਮੀਖਿਆ ਅਤੇ ਸ਼ੁਰੂਆਤੀ ਸੁਣਵਾਈ ਤੋਂ ਬਾਅਦ ਹੀ ਸੰਮਨ ਜਾਰੀ ਕੀਤੇ ਗਏ ਸਨ।
ਅਦਾਲਤ ਨੇ ਕਿਹਾ ਕਿ ਮੁਕੱਦਮੇ ਨੂੰ ਸਿਰਫ਼ ਇਸ ਲਈ ਖਾਰਜ ਨਹੀਂ ਕੀਤਾ ਜਾ ਸਕਦਾ ਕਿਉਂਕਿ ਟਵੀਟ ਦੇ ਅਸਲ ਲੇਖਕ ਨੂੰ ਧਿਰ ਨਹੀਂ ਬਣਾਇਆ ਗਿਆ ਹੈ, ਨਾ ਕਿ ਉਸ ਵਿਅਕਤੀ ਨੂੰ ਜਿਸਨੇ ਇਸਨੂੰ ਸਾਂਝਾ ਕੀਤਾ ਸੀ। ਕੰਗਨਾ ਦੇ ਜਨਤਕ ਬਿਆਨ ਦਾ ਵਿਆਪਕ ਪ੍ਰਭਾਵ ਪਿਆ ਅਤੇ ਸ਼ਿਕਾਇਤਕਰਤਾ ਦੀ ਸਾਖ ‘ਤੇ ਮਾੜਾ ਪ੍ਰਭਾਵ ਪਿਆ। ਅੰਤ ਵਿੱਚ, ਅਦਾਲਤ ਨੇ ਪਟੀਸ਼ਨ ਨੂੰ ਰੱਦ ਕਰ ਦਿੱਤਾ ਅਤੇ ਕਿਹਾ ਕਿ ਹੁਣ ਹੇਠਲੀ ਅਦਾਲਤ ਮਾਮਲੇ ਦੀ ਸੁਣਵਾਈ ਇਸਦੇ ਗੁਣਾਂ ਦੇ ਆਧਾਰ ‘ਤੇ ਕਰੇਗੀ।
Read More : ਸੁਨਾਮ-ਪਟਿਆਲਾ ਹਾਈਵੇ ਦਾ ਨਾਂ ਬਦਲ ਕੇ ਰੱਖਿਆ ਸ਼ਹੀਦ ਊਧਮ ਸਿੰਘ