cloth merchant

ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ

ਲਾਰੈਂਸ ਗੈਂਗ ਨੇ ਲਈ ਹੱਤਿਆ ਦੀ ਜ਼ਿੰਮੇਵਾਰੀ

ਅਬੋਹਰ, 7 ਜੁਲਾਈ : ਅੱਜ ਅਬੋਹਰ ਵਿਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇਕ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

ਇਸ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਹਮਲਾਵਰ ਪਹਿਲਾਂ ਹੀ ਸੰਜੇ ਵਰਮਾ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਸਨ। ਸੋਮਵਾਰ ਸਵੇਰੇ ਜਿਵੇਂ ਹੀ ਉਹ ਆਪਣੇ ਸ਼ੋਅਰੂਮ ਨਿਊ ਵੇਅਰਵੈੱਲ ਦੇ ਬਾਹਰ ਆਪਣੀ ਕਾਰ ਤੋਂ ਬਾਹਰ ਨਿਕਲੇ ਤਾਂ ਹਮਲਾਵਰਾਂ ਉਨ੍ਹਾਂ ਉੱਤੇ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਜ਼ਖਮੀ ਸੰਜੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਸ ਦੌਰਾਨ ਇਕ ਹੋਰ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਕੁਝ ਦੂਰ ਜਾਣ ਤੋਂ ਬਾਅਦ ਹਮਲਾਵਰ ਮੋਟਰਸਾਈਕਲ ਖੜ੍ਹੀ ਕਰ ਕੇ ਕਾਰ ਵਿਚ ਭੱਜ ਗਏ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਗੁੱਸੇ ਵਿੱਚ ਆਏ ਵਪਾਰੀਆਂ ਨੇ ਬਾਜ਼ਾਰ ਬੰਦ ਕਰ ਦਿੱਤਾ ਹੈ। ਵਪਾਰੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਸੰਜੇ ਵਰਮਾ ਨੂੰ ਮਾਲਵਾ ਇਲਾਕੇ ਵਿਚ ਇੱਕ ਵੱਡੇ ਕੱਪੜਾ ਵਪਾਰੀ ਅਤੇ ਪ੍ਰਸਿੱਧ ਡਿਜ਼ਾਈਨਰ ਵਜੋਂ ਜਾਣਿਆ ਜਾਂਦਾ ਸੀ। ਇਹ ਵਾਰਦਾਤ ਪੁਲਿਸ ਲਈ ਇਕ ਵੱਡੀ ਚੁਣੌਤੀ ਬਣ ਗਈ ਹੈ ਅਤੇ ਪੁਲਿਸ ਹਮਲਾਵਰਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਵਿਚ ਲੱਗ ਗਈ ਹੈ।

ਲਾਰੈਂਸ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਆਰਜੂ ਬਿਸ਼ਨੋਈ ਨਾਮ ਦੇ ਇਕ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਪੋਸਟ ਵਿਚ ਲਿਖਿਆ ਹੈ ਕਿ ਉਹ ਸਾਡੇ ਦੁਸ਼ਮਣਾਂ ਦਾ ਸਮਰਥਨ ਕਰਦਾ ਸੀ, ਜੋ ਵੀ ਸਾਡੇ ਵਿਰੁੱਧ ਜਾਵੇਗਾ, ਅਸੀਂ ਉਸ ਨੂੰ ਮਿੱਟੀ ਵਿਚ ਮਿਲਾ ਦੇਵਾਂਗੇ। ਹਾਲਾਂਕਿ Punjab Window ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।

Read More : ਘਰ ‘ਤੇ ਸੁੱਟਿਆ ਪੈਟਰੋਲ ਬੰਬ

Leave a Reply

Your email address will not be published. Required fields are marked *