ਕਿਹਾ – ਕਾਨੂੰਨ ਮੁਤਾਬਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲਾਂ ’ਚ ਨਜ਼ਰਬੰਦ ਬੰਦੀ ਸਿੰਘ ਰਿਹਾਅ ਕੀਤੇ ਜਾਣ
ਪਟਿਆਲਾ, 14 ਅਕਤੂਬਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫਦ ਨੇ ਅੱਜ ਕੇਂਦਰੀ ਜੇਲ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਵਫਦ ’ਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ ਆਦਿ ਸ਼ਾਮਿਲ ਸਨ।
ਜੇਲ ਦੇ ਬਾਹਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਾਡਾ ਇਕ ਵਫਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜਾ ਅਤੇ ਸਾਡੀ ਇਹ ਰਸਮੀ ਮੁਲਾਕਾਤ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁਲਾਕਾਤ ਦੌਰਾਨ ਭਾਈ ਰਾਜੋਆਣਾ ਨਾਲ ਫਤਿਹ ਦੀ ਸਾਂਝ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਵੀ ਜਾਣਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸਾਡੇ ਵਫਦ ’ਚ ਸ਼ਾਮਿਲ ਸ਼੍ਰੋਮਣੀ ਕਮੇਟੀ ਦੇ ਵਕੀਲ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਸਬੰਧਤ ਕੇਸ ਬਾਰੇ ਹੀ ਗੱਲਬਾਤ ਕੀਤੀ ਹੈ। ਇਕ ਸਵਾਲ ਦਾ ਜਵਾਬ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲਾਂ ’ਚ ਨਜ਼ਰਬੰਦ ਬੰਦੀ ਸਿੰਘ ਆਪਣੀਆਂ ਬਣਦੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਸਰਕਾਰਾਂ ਨੂੰ ਬੰਦੀ ਸਿੰਘ ਜਲਦ ਰਿਹਾਅ ਕਰ ਦੇਣੇ ਚਾਹੀਦੇ ਹਨ।
ਜੇਲ ਦੇ ਬਾਹਰ ਗੱਲਬਾਤ ਦੌਰਾਨ ਮੀਤ ਸਕੱਤਰ ਹਰਭਜਨ ਸਿੰਘ, ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਦੁੂਖ ਨਿਵਾਰਣ ਸਾਹਿਬ ਭਾਈ ਪ੍ਰਨਾਮ ਸਿੰਘ ਮੈਨੇਜਰ ਭਾਗ ਸਿੰਘ ਆਦਿ ਵੀ ਹਾਜ਼ਰ ਰਹੇ।
Read More : ਸੂਬੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ : ਲਾਲ ਚੰਦ ਕਟਾਰੂਚੱਕ