ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਨੋਟਿਸ ਜਾਰੀ
ਚੰਡੀਗੜ੍ਹ, 27 ਅਕਤੂਬਰ : ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਸਬੰਧੀ ਦਾਇਰ ਕੀਤੀ ਜਨਹਿੱਤ ਪਟੀਸ਼ਨ (ਪੀ. ਆਈ. ਐੱਲ.) ਦੀ ਸੁਣਵਾਈ ਹੋਈ।
ਅਦਾਲਤ ਨੇ ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਨੋਟਿਸ ਜਾਰੀ ਕੀਤੇ ਅਤੇ ਇਸ ਮਾਮਲੇ ਵਿਚ ਜਵਾਬ ਮੰਗੇ। ਇਹ ਪਟੀਸ਼ਨ ਸੀਨੀਅਰ ਵਕੀਲ ਨਵਕਿਰਨ ਸਿੰਘ ਦੁਆਰਾ ਦਾਇਰ ਕੀਤੀ ਗਈ ਸੀ।
ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਕਿ ਰਾਜਵੀਰ ਦਾ ਉਸ ਨਿੱਜੀ ਹਸਪਤਾਲ ਵਿਚ ਸਹੀ ਇਲਾਜ ਨਹੀਂ ਹੋਇਆ, ਜਿੱਥੇ ਉਸਨੂੰ ਹਾਦਸੇ ਤੋਂ ਤੁਰੰਤ ਬਾਅਦ ਲਿਜਾਇਆ ਗਿਆ ਸੀ। ਉਸਨੂੰ ਮੁੱਢਲੀ ਸਹਾਇਤਾ ਵੀ ਨਹੀਂ ਦਿੱਤੀ ਗਈ। ਰਾਜਵੀਰ ਦੇ ਕੇਸ ‘ਤੇ ਆਧਾਰਿਤ ਪਟੀਸ਼ਨ, ਭਵਿੱਖ ਵਿੱਚ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਹਸਪਤਾਲਾਂ ਵਿੱਚ ਸਹੀ ਇਲਾਜ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਵਿਧੀ ਦੀ ਮੰਗ ਕਰਦੀ ਹੈ।
ਪਟੀਸ਼ਨ ਵਕੀਲ ਨਵਕਿਰਨ ਸਿੰਘ ਨੇ ਕਿਹਾ ਕਿ ਸ਼ੁਰੂ ਵਿੱਚ ਸਾਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਹਾਦਸਾ ਪਿੰਜੌਰ ਵਿੱਚ ਹੋਇਆ ਸੀ। ਇਸ ਕਾਰਨ ਕਰ ਕੇ ਅਸੀਂ ਪਹਿਲਾਂ ਹਿਮਾਚਲ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਇਸ ਬਾਅਦ ਵਿੱਚ ਜਦੋਂ ਸਾਨੂੰ ਪਤਾ ਲੱਗਾ ਕਿ ਹਾਦਸਾ ਪਿੰਜੌਰ ਵਿੱਚ ਹੋਇਆ ਹੈ ਤਾਂ ਮੈਂ ਇੱਕ ਪੱਤਰਕਾਰ ਨਾਲ ਘਟਨਾ ਵਾਲੀ ਥਾਂ ‘ਤੇ ਗਿਆ। ਅਸੀਂ ਸਥਿਤੀ ਦਾ ਮੁਲਾਂਕਣ ਕੀਤਾ ਅਤੇ ਡੀਡੀਆਰ (ਡੇਲੀ ਡਾਇਰੀ ਰਿਪੋਰਟ) ਦੀ ਇੱਕ ਕਾਪੀ ਪ੍ਰਾਪਤ ਕੀਤੀ।
Read More : ਸਰਪੰਚਾਂ ਤੋਂ ਗੁਲਾਬ ਸਿੱਧੂ ਨੇ ਦੁਬਾਰਾ ਮੰਗੀ ਮੁਆਫ਼ੀ
