CT-University

ਸੀਟੀ ਯੂਨੀਵਰਸਿਟੀ ਵਿਖੇ ਰਾਸ਼ਟਰੀ ਪੱਧਰ ਦਾ ਮੂਟ ਕੋਰਟ ਮੁਕਾਬਲਾ ਕਰਵਾਇਆ

ਅਮਿਟੀ ਯੂਨੀਵਰਸਿਟੀ ਰਹੀ ਜੇਤੂ

ਲੁਧਿਆਣਾ, 4 ਅਪ੍ਰੈਲ : ਸੀਟੀ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਤਿੰਨ ਦਿਨਾਂ ‘ਡਾ. ਬੀ.ਆਰ. ਅੰਬੇਡਕਰ ਨੈਸ਼ਨਵਾਈਡ ਮੂਟ ਕੋਰਟ ਮੁਕਾਬਲਾ 2026’ ਸਫਲਤਾਪੂਰਵਕ ਨੇਪਰੇ ਚੜ੍ਹਿਆ। ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਦੇਸ਼ ਭਰ ਦੀਆਂ ਵੱਖ-ਵੱਖ ਨਾਮੀ ਸੰਸਥਾਵਾਂ ਤੋਂ 30 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਕਾਨੂੰਨ ਦੇ ਵਿਦਿਆਰਥੀਆਂ ਨੂੰ ਅਦਾਲਤੀ ਕਾਰਵਾਈ ਦਾ ਅਸਲ ਤਜਰਬਾ ਦੇਣਾ ਅਤੇ ਉਨ੍ਹਾਂ ਦੇ ਵਕਾਲਤ ਦੇ ਹੁਨਰ ਨੂੰ ਨਿਖਾਰਨਾ ਸੀ।

ਇਸ ਮੁਕਾਬਲੇ ਦੌਰਾਨ ਸੁਪਰੀਮ ਕੋਰਟ ਅਤੇ ਵੱਖ-ਵੱਖ ਹਾਈ ਕੋਰਟਾਂ ਨਾਲ ਸਬੰਧਤ 50 ਤੋਂ ਵੱਧ ਤਜਰਬੇਕਾਰ ਵਕੀਲਾਂ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਨ੍ਹਾਂ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਬਾਰੀਕੀਆਂ ਅਤੇ ਅਦਾਲਤ ਵਿੱਚ ਪੇਸ਼ਕਾਰੀ ਦੇ ਮਹੱਤਵਪੂਰਨ ਨੁਕਤੇ ਸਮਝਾਏ। ਉਦਘਾਟਨੀ ਅਤੇ ਸਮਾਪਤੀ ਸਮਾਰੋਹ ਦੌਰਾਨ ਕਈ ਉੱਘੀਆਂ ਕਾਨੂੰਨੀ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ।

ਸਖ਼ਤ ਮੁਕਾਬਲੇ ਤੋਂ ਬਾਅਦ ਅਮਿਟੀ ਯੂਨੀਵਰਸਿਟੀ ਮੋਹਾਲੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਪੀ.ਯੂ.ਆਰ.ਸੀ ਲੁਧਿਆਣਾ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ ਗੀਤਾ ਇੰਸਟੀਚਿਊਟ ਆਫ ਲਾਅ ਨੂੰ ਬੈਸਟ ਰਿਸਰਚਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਨੂੰ ਬੈਸਟ ਸਪੀਕਰ ਦਾ ਐਵਾਰਡ ਦਿੱਤਾ ਗਿਆ।

ਯੂਨੀਵਰਸਿਟੀ ਦੇ ਚਾਂਸਲਰ ਅਤੇ ਵਾਈਸ ਚਾਂਸਲਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਬਾਹਰ ਨਿਕਲ ਕੇ ਪ੍ਰੈਕਟਿਕਲ ਸਿੱਖਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਨੇ ਜੇਤੂ ਟੀਮਾਂ ਅਤੇ ਪ੍ਰਬੰਧਕਾਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੱਤੀ।

Read More : ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ

Leave a Reply

Your email address will not be published. Required fields are marked *