ਫਿਰੋਜ਼ਪੁਰ, 8 ਅਕਤੂਬਰ : ਫਿਰੋਜ਼ਪੁਰ ਦੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਏ. ਐੱਸ. ਆਈ. ਪਰਮਜੀਤ ਸਿੰਘ ਦੀ ਅਗਵਾਈ ਹੇਠ ਗੁਪਤ ਸੂਚਨਾ ਦੇ ਆਧਾਰ ’ਤੇ ਫਿਰੋਜ਼ਪੁਰ ਦੇ ਸਰਹੱਦੀ ਪਿੰਡ ਨਵਾਂ ਬਾਰੇ ਕੇ ਦੇ ਖੇਤਾਂ ਵਿਚ ਡਿੱਗਿਆ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ।
ਏ. ਐੱਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਨਵਾਂ ਬਾਰੇ ਕੇ ਦੇ ਬੱਸ ਸਟੈਂਡ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਇਸ ਇਲਾਕੇ ਦੇ ਕੁਝ ਅਣਪਛਾਤੇ ਸਮੱਗਲਰ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕੇ ਡਰੋਨ ਦੁਆਰਾ ਹੈਰੋਇਨ ਮੰਗਵਾ ਰਹੇ ਹਨ ਅਤੇ ਤਕਨੀਕੀ ਨੁਕਸ ਕਾਰਨ ਇਹ ਪਾਕਿਸਤਾਨੀ ਡਰੋਨ ਪਿੰਡ ਨਵਾਂ ਬਾਰੇ ਕੇ ਦੇ ਖੇਤਾਂ ’ਚ ਡਿੱਗ ਗਿਆ ਹੈ ਤਾਂ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਡਰੋਨ ਨੂੰ ਖੇਤਾਂ ਵਿਚੋਂ ਬਰਾਮਦ ਕਰ ਲਿਆ।
ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲੇ ਸਮੱਗਲਰਾਂ ਦਾ ਪਤਾ ਲਾਇਆ ਜਾ ਰਿਹਾ ਹੈ।
Read More : ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ