ਫਿਰੋਜ਼ਪੁਰ, 22 ਜੁਲਾਈ :–ਬੀ. ਐੱਸ. ਐੱਫ. ਦੀ 155 ਬਟਾਲੀਅਨ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਬੀ. ਓ. ਪੀ. ਬਾਰੇ ਕੇ ਦੇ ਖੇਤਰ ’ਚੋ ਤਲਾਸ਼ੀ ਮੁਹਿੰਮ ਦੌਰਾਨ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਕੰਪਨੀ ਕਮਾਂਡਰ ਮਹੇਸ਼ ਕੁਮਾਰ ਵਰਮਾ ਵੱਲੋਂ ਦਿੱਤੀ ਗਈ ਲਿਖਤੀ ਜਾਣਕਾਰੀ ਦੇ ਆਧਾਰ ’ਤੇ ਥਾਣਾ ਸਦਰ ਫਿਰੋਜ਼ਪੁਰ ’ਚ ਏਅਰਕ੍ਰਾਫਟ 1934 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਅਧਿਕਾਰੀਆਂ ਨੇ ਪੁਲਸ ਨੂੰ ਲਿਖਤੀ ਜਾਣਕਾਰੀ ’ਚ ਦੱਸਿਆ ਹੈ ਕਿ ਤਲਾਸ਼ੀ ਦੌਰਾਨ ਉਨ੍ਹਾਂ ਵੱਲੋਂ ਇਕ ਮੈਵਿਕ 3 ਕਲਾਸਿਕ ਕਾਲੇ ਰੰਗ ਦਾ ਡਰੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਬਰਾਮਦਗੀ ਸਬੰਧੀ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Read More : ਚੱਕੀ ਨਦੀ ਵਿਚ ਹੜ੍ਹ, ਕਈ ਪਿੰਡਾਂ ਦਾ ਪਠਾਨਕੋਟ ਨਾਲੋਂ ਟੁੱਟਿਆ ਸੰਪਰਕ