Mahendra Bhagat

ਅਬੋਹਰ ‘ਚ ਸੇਮ ਦੀ ਸਮੱਸਿਆ ਦਾ ਜਲਦੀ ਹੋਵੇਗਾ ਪੱਕਾ ਹੱਲ : ਮਹਿੰਦਰ ਭਗਤ

ਕਿਹਾ-ਬਾਗਬਾਨੀ ਨੂੰ ਉਤਸ਼ਾਹਿਤ ਕਰ ਰਹੀ ਮਾਨ ਸਰਕਾਰ, ਪਹਿਲੇ ਪੜਾਅ ਵਿਚ 27 ਪਿੰਡਾਂ ‘ਤੇ ਖਰਚੇ ਜਾਣਗੇ 27 ਕਰੋੜ ਰੁਪਏ

ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਵਿਧਾਨ ਸਭਾ ਵਿਚ ਦੱਸਿਆ ਕਿ ਅਬੋਹਰ ਇਲਾਕੇ ਵਿਚ ਸੇਮ (ਵਾਧੂ ਪਾਣੀ) ਦੀ ਸਮੱਸਿਆ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਖ਼ਾਸ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਵਿਧਾਇਕ ਸੰਦੀਪ ਜਾਖੜ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਬਾਗਾਂ ਨੂੰ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਹਿੱਸੇ ਵਿੱਚ ਲਗਭਗ 27.73 ਕਰੋੜ ਰੁਪਏ ਦੀ ਲਾਗਤ ਨਾਲ 27 ਪਿੰਡਾਂ ਵਿੱਚ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ 15 ਹੋਰ ਪਿੰਡਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਕੰਮ ਦੇ ਪੂਰਾ ਹੋਣ ਨਾਲ ਜਿੱਥੇ ਜ਼ਮੀਨ ਹੇਠਲੇ ਪਾਣੀ ਦੀ ਸਮੱਸਿਆ ਮੁੱਕੇਗੀ, ਉੱਥੇ ਹੀ ਕਿਸਾਨਾਂ ਨੂੰ ਬਾਗਬਾਨੀ ਰਾਹੀਂ ਆਪਣੀ ਕਮਾਈ ਵਧਾਉਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਵਚਨਬੱਧ ਹੈ।

Read More : ਪੰਜਾਬ ਵਿਚ 1,550 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਓਸਵਾਲ ਗਰੁੱਪ : ਸੰਜੀਵ ਅਰੋੜਾ

Leave a Reply

Your email address will not be published. Required fields are marked *