ਪਤਨੀ ਤੇ ਸਹੁਰਿਆਂ ਨੂੰ ਠਹਿਰਾਇਆ ਜ਼ਿੰਮੇਵਾਰ
ਫਰੀਦਾਬਾਦ, 3 ਅਕਤੂਬਰ : ਫਰੀਦਾਬਾਦ ਦੇ ਧੌਜ ਥਾਣਾ ਖੇਤਰ ਵਿੱਚ ਸਥਿਤ ਨੇਕਪੁਰ ਪਿੰਡ ਵਿਚ ਇਕ ਵਿਅਕਤੀ ਨੇ ਆਪਣੀਆਂ ਤਿੰਨ ਧੀਆਂ ਸਮੇਤ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਵਿੱਚ ਉਸ ਵਿਅਕਤੀ ਅਤੇ ਉਸ ਦੀ ਇੱਕ ਧੀ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਗੰਭੀਰ ਹਾਲਤ ਵਿੱਚ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪਿੰਡ ਦੇ ਵਸਨੀਕ ਕਰਮਵੀਰ ਦਾ ਆਪਣੀ ਪਤਨੀ ਚੰਚਲ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਇਹ ਸਖ਼ਤ ਕਦਮ ਚੁੱਕਣ ਤੋਂ ਪਹਿਲਾਂ, ਕਰਮਵੀਰ ਨੇ ਇੱਕ ਵੀਡੀਓ ਰਿਕਾਰਡ ਕੀਤੀ, ਜਿਸ ਵਿੱਚ ਉਸ ਨੇ ਆਪਣੀ ਪਤਨੀ ਅਤੇ ਹੋਰ ਸਹੁਰਿਆਂ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਠਹਿਰਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Read More : ਦਰਦਨਾਕ ਹਾਦਸਾ; 12 ਲੋਕਾਂ ਦੀ ਮੌਤ