ਮੋਟਰਸਾਈਕਲ ਸਵਾਰਾਂ ਨੇ ਅਜੈਬ ਸਿੰਘ ਨੂੰ 4 ਗੋਲ਼ੀਆਂ ਮਾਰੀਆਂ
ਚੋਹਲਾ ਸਾਹਿਬ, 7 ਅਕਤੂਬਰ : ਜ਼ਿਲਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਮੰਗਲਵਾਰ ਦੁਪਹਿਰੇ ਕਰੀਬ 1.30 ਵਜੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਜਾਣਕਾਰੀ ਅਨੁਸਾਰ ਪਿੰਡ ਰੂੜੀਵਾਲਾ ਦਾ ਰਹਿਣ ਵਾਲਾ ਅਜੈਬ ਸਿੰਘ (45) ਪੁੱਤਰ ਮੱਸਾ ਸਿੰਘ ਦੁਪਹਿਰ ਕਰੀਬ ਡੇਢ ਵਜੇ ਆਪਣੇ ਘਰੋਂ ਪੈਦਲ ਨਿਕਲਿਆ ਸੀ। ਇਸੇ ਦੌਰਾਨ ਪਿੰਡ ਗੰਡੀਵਿੰਡ ਵਾਲੇ ਰਾਹ ’ਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤਿਆਂ ਵੱਲੋਂ ਅਜੈਬ ਸਿੰਘ ਨੂੰ 4 ਗੋਲ਼ੀਆਂ ਮਾਰੀਆਂ ਅਤੇ ਫ਼ਰਾਰ ਹੋ ਗਏ। ਅਜੈਬ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਵਾਰਦਾਤ ਦਾ ਪਤਾ ਚੱਲਦਿਆਂ ਹੀ ਡੀਐਸਪੀ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਥਾਣਾ ਚੋਹਲਾ ਸਾਹਿਬ ਦੇ ਐਸਐਚਓ ਬਲਜਿੰਦਰ ਸਿੰਘ ਤੁਰੰਤ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕਰ ਕੇ ਕੇਸ ਦਰਜ ਕੀਤਾ ਜਾ ਰਿਹਾ ਹੈ। ਡੀਐਸਪੀ ਅਤੁਲ ਸੋਨੀ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Read More : ਸੰਗਰੂਰ ਦਾ ਕਿਸਾਨ ਸੋਹਣ ਸਿੰਘ ਕੌਮੀ ਖੁੰਬ ਉਤਪਾਦਕ ਐਵਾਰਡ ਨਾਲ ਸਨਮਾਨਿਤ