ਮੌਕੇ ’ਤੇ ਹੀ ਮੌਤ, ਮਾਮਲੇ ਦੀ ਜਾਂਚ ਜਾਰੀ
ਰੋਹਤਕ, 20 ਜੂਨ -: ਅੱਜ ਪੀ. ਜੀ. ਆਈ. ਰੋਹਤਕ ਸਥਿਤ ਪੋਸਟਮਾਰਟਮ ਹਾਊਸ ਦੇ ਬਾਹਰ ਸਵੇਰੇ 8:30 ਵਜੇ ਦੇ ਕਰੀਬ ਇਕ ਪੁਲਿਸ ਮੁਲਾਜ਼ਮ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਂਚ ’ਚ ਮ੍ਰਿਤਕ ਪੁਲਿਸ ਮੁਲਾਜ਼ਮ ਝੱਜਰ ਜ਼ਿਲੇ ’ਚ ਤਾਇਨਾਤ ਦੱਸਿਆ ਜਾ ਰਿਹਾ ਹੈ, ਹਾਲਾਂਕਿ ਉਸਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ. ਐੱਸ. ਪੀ. ਅਤੇ ਐੱਫ. ਐੱਸ. ਐੱਲ. (ਫੋਰੈਂਸਿਕ ਸਾਇੰਸ ਲੈਬ) ਦੀ ਟੀਮ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ । ਪੁਲਿਸ ਖੁਦਕੁਸ਼ੀ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ?
ਪੁਲਿਸ ਅਧਿਕਾਰੀਆਂ ਅਨੁਸਾਰ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਕੋਈ ਸੁਸਾਈਡ ਨੋਟ ਮਿਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Read More : ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਵਾਲੇ ਦੋਵੇਂ ਮੁਲਜ਼ਮ ਭੇਜੇ ਨਿਆਂਇਕ ਹਿਰਾਸਤ ’ਚ