ਫਰੀਦਕੋਟ ਜੇਲ

ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ’ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

ਨਸ਼ਾ ਸਮੱਗਲਿੰਗ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਸੀ ਮ੍ਰਿਤਕ ਸਵਰਨਜੀਤ ਸਿੰਘ; ਪੁਲਸ ਵੱਲੋਂ ਜਾਂਚ ਸ਼ੁਰੂ

ਫ਼ਰੀਦਕੋਟ, 3 ਮਈ : ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ’ਚ ਬੰਦ ਇਕ ਕੈਦੀ ਵੱਲੋਂ ਐਤਵਾਰ ਸਵੇਰੇ ਆਪਣੀ ਬੈਰਕ ’ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਵਰਨਜੀਤ ਸਿੰਘ ਵਾਸੀ ਪਿੰਡ ਲਾਲਚੀਆਂ, ਗੁਰੂਹਰਸਹਾਇ (ਜ਼ਿਲ੍ਹਾ ਫ਼ਿਰੋਜ਼ਪੁਰ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਸ ਦੇ ਖ਼ਿਲਾਫ਼ ਸਾਲ 2017 ’ਚ ਥਾਣਾ ਸਦਰ ਜਲਾਲਾਬਾਦ (ਜ਼ਿਲ੍ਹਾ ਫ਼ਾਜ਼ਿਲਕਾ) ਵਿਖੇ ਨਸ਼ਾ ਸਮੱਗਲਿੰਗ ਦਾ ਕੇਸ ਦਰਜ ਹੋਇਆ ਸੀ ਅਤੇ ਉਹ ਲੰਬੇ ਸਮੇਂ ਤੋਂ ਜੇਲ੍ਹ ’ਚ ਸਜ਼ਾ ਕੱਟ ਰਿਹਾ ਸੀ।

ਪ੍ਰਾਪਤ ਵੇਰਵਿਆਂ ਮੁਤਾਬਕ ਉਕਤ ਕੈਦੀ ਨੇ ਆਪਣੀ ਬੈਰਕ ’ਚ ਲੱਗੇ ਲੋਹੇ ਦੇ ਚੈਨਲ ਨਾਲ ਫੰਦਾ ਲਗਾ ਲਿਆ। ਘਟਨਾ ਦਾ ਪਤਾ ਲੱਗਦਿਆਂ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਤੁਰੰਤ ਬੇਹੋਸ਼ੀ ਦੀ ਹਾਲਤ ’ਚ ਸਿਵਲ ਹਸਪਤਾਲ ਫ਼ਰੀਦਕੋਟ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਸ ਦੇ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Read More : ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ

Leave a Reply

Your email address will not be published. Required fields are marked *