ਆਈ.ਐੱਸ.ਆਈ. ਵੱਲੋਂ ਡਰੋਨ ਰਾਹੀਂ ਭੇਜੇ ਗਏ ਸੀ ਹਥਿਆਰ
ਅੰਮ੍ਰਿਤਸਰ, 14 ਅਕਤੂਬਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 6 ਪਿਸਤੌਲਾਂ ਸਮੇਤ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਇਹ ਹਥਿਆਰ ਕੁਝ ਦਿਨ ਪਹਿਲਾਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਡਰੋਨ ਰਾਹੀਂ ਭੇਜੇ ਗਏ ਸਨ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰ ਸਿੰਘ ਨੇ ਕਈ ਰਾਜ਼ ਖੋਲ੍ਹੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਅਮਰ ਤੇ ਉਸ ਦੇ ਸਾਥੀਆਂ ਨੇ ਸਰਹੱਦੀ ਖੇਤਰ ਵਿੱਚ ਕਿਤੇ ਹਥਿਆਰਾਂ ਦੀ ਵੱਡੀ ਖੇਪ ਲੁਕਾਈ ਹੋਈ ਸੀ। ਪੁਲਿਸ ਨੇ ਅਮਰ ਦੇ 2 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਤੋਂ ਤਿੰਨ ਗਲੌਕ ਪਿਸਤੌਲ ਬਰਾਮਦ ਕੀਤੇ ਸਨ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਬੀ. ਐੱਸ, ਐੱਫ, ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਤਰਨਤਾਰਨ ਤੋਂ 2 ਏਕੇ-47 ਅਤੇ ਇੱਕ ਪਿਸਤੌਲ ਬਰਾਮਦ ਕੀਤਾ ਸੀ। ਇਸ ਮਾਮਲੇ ਵਿੱਚ ਮੁਲਜ਼ਮਾਂ ਦੀ ਭਾਲ ਜਾਰੀ ਹੈ ਹਾਲਾਂਕਿ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 6 ਹੈਂਡ ਗ੍ਰਨੇਡ ਵੀ ਬਰਾਮਦ ਕੀਤੇ ਗਏ ਹਨ।
Read More : ਰੇਲ ਗੱਡੀ ’ਤੇ ਚੜ੍ਹਨ ਸਮੇਂ ਔਰਤ ਦੀ ਮੌਤ