ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਕੌਮੀ ਝੰਡਾ
ਚੰਡੀਗੜ੍ਹ, 1 ਅਗਸਤ : 15 ਅਗਸਤ 2025 ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਅਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਜਾਵੇਗਾ ਅਤੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਫਰੀਦਕੋਟ ਵਿਖੇ ਕਰਵਾਇਆ ਜਾਵੇਗਾ, ਜਿਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ ਅਤੇ ਪਰੇਡ ਤੋਂ ਸਲਾਮੀ ਲਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਵਿਖੇ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋਂ ਫਾਜ਼ਿਲਕਾ ਵਿਖੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੂਪਨਗਰ ਵਿਖੇ, ਛਪਾਈ ਅਤੇ ਲਿਖਣ ਸਮੱਗਰੀ ਦੇ ਮੰਤਰੀ ਅਮਨ ਅਰੋੜਾ ਵੱਲੋਂ ਲੁਧਿਆਣਾ ਵਿਖੇ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ, ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਵੱਲੋਂ ਸੰਗਰੂਰ ਵਿਖੇ ਝੰਡਾ ਲਹਿਰਾਉਣਗੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੰਮ੍ਰਿਤਸਰ ਵਿਖੇ, ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗੁਰਦਾਸਪੁਰ ਵਿਖੇ, ਜੰਗਲਾਤ ਮੰਤਰੀ ਲਾਲ ਚੰਦ ਵੱਲੋਂ ਤਰਨ ਤਾਰਨ ਵਿਖੇ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮਾਨਸਾ ਵਿਖੇ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਗਾ ਵਿਖੇ ਝੰਡਾ ਲਹਿਰਾਇਆ ਜਾਵੇਗਾ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੱਲੋਂ ਪਟਿਆਲਾ ਵਿਖੇ, ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਬਠਿੰਡਾ ਵਿਖੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਵੱਲੋਂ ਜਲੰਧਰ ਵਿਖੇ, ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਠਾਨਕੋਟ ਵਿਖੇ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਸ ਏ ਐਸ ਨਗਰ ਵਿਖੇ, ਬਾਗਬਾਨੀ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਵੱਲੋਂ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ।
Read More : ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ 19 ਤੱਕ ਮੁਲਤਵੀ