ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ

ਮੋਹਾਲੀ ‘ਚ ਬਣੇਗਾ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ : ਮੰਤਰੀ ਸੰਜੀਵ ਅਰੋੜਾ

ਕਿਹਾ-25 ਹਜ਼ਾਰ ਨੌਕਰੀਆਂ ਦੇ ਖੁੱਲ੍ਹਣਗੇ ਰਾਹ

ਚੰਡੀਗੜ੍ਹ,9 ਅਪ੍ਰੈਲ : ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਆਈ.ਟੀ. ਸਿਟੀ ਵਿੱਚ ਇੱਕ ਵਿਸ਼ਵ ਪੱਧਰੀ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ECC) ਵਿਕਸਿਤ ਕਰਨ ਦਾ ਐਲਾਨ ਕੀਤਾ ਹੈ। ਲਗਭਗ 250 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 14 ਏਕੜ ਵਿੱਚ ਫੈਲਿਆ ਹੋਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਕੌਮਾਂਤਰੀ ਸਮਾਗਮਾਂ ਦੇ ਗਲੋਬਲ ਹੱਬ ਵਜੋਂ ਸਥਾਪਿਤ ਕਰੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਜਨਤਕ-ਨਿੱਜੀ ਭਾਈਵਾਲੀ (PPP) ਮਾਡਲ ਤਹਿਤ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਦਾ ਪਹਿਲਾ ਪੜਾਅ ਦਸੰਬਰ 2026 ਅਤੇ ਦੂਜਾ ਪੜਾਅ ਦਸੰਬਰ 2027 ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਇਸ ਸੈਂਟਰ ਵਿੱਚ 5,000 ਤੋਂ 15,000 ਲੋਕਾਂ ਦੇ ਇਕੱਠ ਵਾਲੇ ਵੱਡੇ ਕਾਰਪੋਰੇਟ ਸਮਾਗਮਾਂ, ਵਪਾਰਕ ਮੇਲਿਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਮੇਜ਼ਬਾਨੀ ਕਰਨ ਦੀ ਸਮਰੱਥਾ ਹੋਵੇਗੀ।

ਇਸ ਪ੍ਰਾਜੈਕਟ ਦੇ ਆਰਥਿਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਨਾਲ ਪਹਿਲੇ ਪੰਜ ਸਾਲਾਂ ਵਿੱਚ 15,000 ਤੋਂ 25,000 ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ। ਇਹ ਸੈਂਟਰ ਨਾ ਸਿਰਫ਼ ਰੁਜ਼ਗਾਰ ਦੇ ਮੌਕੇ ਵਧਾਏਗਾ, ਸਗੋਂ ਸੈਰ-ਸਪਾਟਾ ਅਤੇ ਪਰਾਹੁਣਚਾਰੀ ਦੇ ਖੇਤਰ ਨੂੰ ਵੀ ਵੱਡਾ ਹੁਲਾਰਾ ਦੇਵੇਗਾ। ਮੋਹਾਲੀ ਨੂੰ 21ਵੀਂ ਸਦੀ ਦੇ ਆਈ.ਟੀ. ਅਤੇ ਸੇਵਾਵਾਂ ਦੇ ਹੱਬ ਵਜੋਂ ਵਿਕਸਿਤ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

Read More : ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ: 4 ਮਹੀਨੇ ਦੀ ਮਾਸੂਮ ਦਾ 2.77 ਲੱਖ ਦਾ ਇਲਾਜ ਹੋਇਆ ਮੁਫ਼ਤ

Leave a Reply

Your email address will not be published. Required fields are marked *