ਥਾਣਾ ਮਾਹਿਲਪੁਰ ’ਚ ਤਾਇਨਾਤ ਸਨ ਚਤਵਿੰਦਰ ਸਿੰਘ; ਡਾਨਸੀਵਾਲ ਨੇੜੇ ਵਾਪਰਿਆ ਦਰਦਨਾਕ ਹਾਦਸਾ
ਗੜ੍ਹਸ਼ੰਕਰ, 30 ਮਾਰਚ : ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ ’ਤੇ ਪਿੰਡ ਡਾਨਸੀਵਾਲ ਦੇ ਲਾਗੇ ਕੈਂਟਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ ਥਾਣਾ ਮਾਹਿਲਪੁਰ ’ਚ ਤਾਇਨਾਤ ਸਬ-ਇੰਸਪੈਕਟਰ ਚਤਵਿੰਦਰ ਸਿੰਘ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਚਤਵਿੰਦਰ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਮਾਹਿਲਪੁਰ ਵੱਲ ਜਾ ਰਹੇ ਸਨ। ਜਦੋਂ ਉਹ ਪਿੰਡ ਡਾਨਸੀਵਾਲ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਕੈਂਟਰ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਚਤਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਹਿਲਪੁਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਦੋਵਾਂ ਵਾਹਨਾਂ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ਅਤੇ ਪੁਲਸ ਮਹਿਕਮੇ ’ਚ ਸੋਗ ਦੀ ਲਹਿਰ ਦੌੜ ਗਈ ਹੈ।
Read More : ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਗਏ ਅਮਰੀਕਾ; ਹੋਵੇਗੀ ਦਿਲ ਦੀ ਤੀਜੀ ਸਰਜਰੀ
