ਸਰਜਰੀ ਵਾਰਡ ਵਿਚ ਬੱਚੇ ਦਾ ਸਿਰ ਚੁੱਕ ਕੇ ਲਿਜਾਂਦਾ ਮਿਲਿਆ ਅਵਾਰਾ ਕੁੱਤਾ
ਪਟਿਆਲਾ, 26 ਅਗਸਤ : ਅੱਜ ਸ਼ਾਮ ਰਾਜਿੰਦਰਾ ਹਸਪਤਾਲ ਵਿਚ ਇਕ ਹੈਰਾਨੀਜਨ ਘਟਨਾ ਘਟਨਾ ਵਾਪਰੀ, ਜਿਸ ਵਿਚ ਇਕ ਅਵਾਰਾ ਕੁੱਤਾ ਸਰਜਰੀ ਵਾਰਡ ਦੇ ਵਿਹੜੇ ਵਿਚ ਬੱਚੇ ਦਾ ਸਿਰ ਚੁੱਕ ਕੇ ਲੈ ਜਾਂਦਾ ਮਿਲਿਆ।
ਘਟਨਾ ਦੀ ਪੁਸ਼ਟੀ ਕਰਦੇ ਹੋਏ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਜਨਮੇ ਸਾਰੇ ਬੱਚੇ ਸੁਰੱਖਿਅਤ ਹਨ ਅਤੇ ਪਿਛਲੇ ਕੁਝ ਦਿਨਾਂ ਵਿਚ ਨਵਜੰਮੇ ਬੱਚੇ ਦੀਆਂ ਸਿਰਫ਼ ਤਿੰਨ ਮੌਤਾਂ ਹੋਈਆਂ ਸਨ, ਜਿਨ੍ਹਾਂ ਦੀਆਂ ਲਾਸ਼ਾਂ ਸੁਰੱਖਿਅਤ ਢੰਗ ਨਾਲ ਉਸਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਰਜਰੀ ਵਾਰਡ, ਲੇਬਰ ਵਾਰਡ ਅਤੇ ਪੀਡੀਆਟ੍ਰਿਕ ਵਾਰਡ ਤੋਂ ਕੁਝ ਦੂਰੀ ‘ਤੇ ਸਥਿਤ ਹੈ। ਅਸੀਂ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਲਾਸ਼ ਦਾ ਹਿੱਸਾ ਬਰਾਮਦ ਕਰ ਲਿਆ ਗਿਆ ਹੈ ਅਤੇ ਮੁਰਦਾਘਰ ਵਿਚ ਰੱਖਿਆ ਗਿਆ ਹੈ।
ਮੌਕੇ ‘ਤੇ ਪੁੱਜੇ ਐਸ. ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਘਟਨਾ ਬਾਰੇ ਸੂਚਨਾ ਮਿਲਣ ‘ਤੇ ਐੱਫ. ਆਰ. ਆਈ. ਦਰਜ ਕਰ ਕੇ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਬਣਾ ਕੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੇੜਲੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਹਸਪਤਾਲ ਵਿਚ ਹੋਏ ਬੱਚਿਆਂ ਦਾ ਰਿਕਾਰਡ ਚੈਕ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਸਚਾਈ ਸਾਹਮਣੇ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਵੀ ਕੁਝ ਦੇਰ ਤਕ ਪੜਤਾਲ ਲਈ ਸਰਕਾਰੀ ਰਜਿੰਦਰਾ ਹਸਪਤਾਲ ਪੁੱਜ ਰਹੇ ਹਨ।
ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਵਾਰਡ ਨੰਬਰ 4 ਨੇੜੇ ਇਕ ਕੁੱਤੇ ਨੂੰ ਬੱਚੇ ਦਾ ਸਿਰ ਲੈ ਕੇ ਘੁੰਮਦਾ ਦਿਖਾਈ ਦੇਣ ਸਬੰਧੀ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਨੂੰ ਸਾਰੇ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤਾ ਗਿਆ ਬੱਚੇ ਦਾ ਸਿਰ ਜਾਂਚ ਲਈ ਫੋਰੈਂਸਿਕ ਟੀਮ ਨੂੰ ਸੌਂਪ ਦਿੱਤਾ ਗਿਆ ਹੈ। ਡਾ. ਬਲਵੀਰ ਸਿੰਘ ਨੇ ਕਿਹਾ ਕਿ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ।
Read More : ਈ. ਡੀ. ਨੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਕੀਤੀ ਰੇਡ