ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਵੀਂ ਦਿੱਲੀ, 22 ਅਗਸਤ : ਅੱਜ ਰਾਜਧਾਨੀ ਦਿੱਲੀ ਵਿਚ ਫਿਰ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਦੌਰਾਨ ਧਮਕੀ ਵਾਲੇ ਈ-ਮੇਲ ਨੇ ਸਕੂਲ ਪ੍ਰਸ਼ਾਸਨ ਵਿਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਇਸ ਤੋਂ ਬਾਅਦ ਦਵਾਰਕਾ ਸਥਿਤ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਨੂੰ ਸਵੇਰੇ 7.05 ਵਜੇ ਧਮਕੀ ਸਬੰਧੀ ਜਾਣਕਾਰੀ ਮਿਲੀ। ਪੁਲਿਸ ਟੀਮ, ਬੰਬ ਸਕੁਐਡ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਵਾਰਕਾ ਦੇ ਸੈਕਟਰ-7 ਵਿਚ ਸਥਿਤ ਸਕੂਲ ਦੇ ਅੰਦਰ ਤਲਾਸ਼ੀ ਲੈ ਰਹੀਆਂ ਹਨ। ਇਸ ਦੇ ਨਾਲ ਹੀ, ਇੱਕ ਅਧਿਕਾਰੀ ਨੇ ਕਿਹਾ ਕਿ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਜਾਂਚ ਕੀਤੀ ਜਾ ਰਹੀ ਹੈ।
Read More : ਬਰੈਂਪਟਨ ਵਿਚ ਘਰ ਵਿਚ ਦਾਖ਼ਲ ਹੋ ਕੇ ਕੀਤੀ ਫਾਇਰਿੰਗ, ਪੰਜਾਬੀ ਦੀ ਮੌਤ